Breaking News
Smart Media Dashmesh Mohali Walk Smart Media Insurance Point Hardev Singh Ubha

ਬਡਹੇੜੀ ਵੱਲੋਂ ਸੀਨੀਅਰ ਆਗੂ ਸ. ਲਾਲ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 30 ਮਾਰਚ, ਪੰਜਾਬੀ ਦੁਨੀਆ ਬਿਊਰੋ :

ਉੱਘੇ ਸਿੱਖ ਕਿਸਾਨ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਸੀਨੀਅਰ ਅਕਾਲੀ ਨੇਤਾ ਸਰਦਾਰ ਲਾਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਬਡਹੇੜੀ ਨੇ ਕਿਹਾ ਕਿ ਸਰਦਾਰ ਲਾਲ ਸਿੰਘ, ਜੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੀ ਰਹੇ ਇੱਕ ਸੂਝਵਾਨ ਅਤੇ ਠਰੰਮੇ ਵਾਲ਼ੇ ਆਗੂ ਸਨ। ਮੈਨੂੰ ਵੀ ਪੰਜਾਬ ਮੰਡੀ ਬੋਰਡ ਵਿੱਚ ਬਤੌਰ ਡਾਇਰੈਕਟਰ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਬਾਰੇ ਡੂੰਘਾਈ ਨਾਲ ਜਾਣਕਾਰੀ ਪ੍ਰਾਪਤ ਹੋਈ ਅਤੇ ਵੇਖਿਆ ਕਿ ਸਰਦਾਰ ਲਾਲ ਸਿੰਘ ਬਹੁਤ ਮਿਹਨਤੀ ਅਤੇ ਦੂਰਦਰਸ਼ੀ ਨੇਤਾ ਸਨ।

ਉਹਨਾਂ ਕਿਹਾ ਕਿ ਸਰਦਾਰ ਲਾਲ ਸਿੰਘ ਨੇ ਲੰਮਾ ਸਮਾਂ ਪੰਜਾਬ ਦੀ ਸੇਵਾ ਕੀਤੀ ਹੈ। ਉਹਨਾਂ ਆਖਿਆ ਕਿ ਉਹਨਾਂ ਦੇ ਅਕਾਲ ਚਲਾਣੇ ਨਾਲ਼ ਪੰਜਾਬ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲ਼ਾ ਘਾਟਾ ਪਿਆ ਹੈ। ਵਾਹਿਗੁਰੂ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Leave a Reply

Your email address will not be published. Required fields are marked *