Breaking News
Smart Media Dashmesh Mohali Walk Smart Media Insurance Point Hardev Singh Ubha

ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਪ੍ਰੋਗਰਾਮ ਦੇ ਆਖਰੀ ਦਿਨ ਪੰਜਾਬੀ ਗਾਇਕ ਜੌਰਡਨ ਸੰਧੂ ਨੇ ਦਿੱਤੀ ਲਾਈਵ ਪੇਸ਼ਕਾਰੀ

ਮੋਹਾਲੀ, 2 ਮਈ, ਪੰਜਾਬੀ ਦੁਨੀਆ ਬਿਊਰੋ:

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ ਦੇ ਸਮਾਪਤੀ ਸਮਾਰੋਹ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਜੌਰਡਨ ਸੰਧੂ ਦੀ ਲਾਈਵ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹਿਆ। ਇਸ ਦੌਰਾਨ ਗਾਇਕ ਜੌਰਡਨ ਸੰਧੂ ਨੇ ਆਪਣੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਸੁਣਾਏ, ਜਿਨ੍ਹਾਂ ਵਿੱਚ ‘ਚੰਨ ਚੰਨ,ਤਰੀਫਾਂ,ਦੋ ਵਾਰੀ ਜੱਟ, ‘ਤੀਜੇ ਵੀਕ’, ‘ਮੁੱਛ ਰਖੀ ਆ’ ਅਤੇ ‘ਹੈਂਡਸਮ ਜੱਟਾ’ ਆਦਿ ਤੋਂ ਇਲਾਵਾ ਬਹੁਤ ਸਾਰੇ ਹਰਮਨ ਪਿਆਰੇ ਗੀਤ ਸ਼ਾਮਲ ਸਨ।

ਇਨ੍ਹਾਂ ਗਾਏ ਗੀਤਾਂ ਨੇ ਵੱਡੀ ਗਿਣਤੀ ਵਿੱਚ ਹਾਜਰ ਵਿਦਿਆਰਥੀਆਂ ਨੂੰ ਨੱਚਣ ਲਈ ਮਜ਼ਬੂਰ ਕੀਤਾ। ਉਹ ਆਪਣੇ ਗੀਤਾਂ ਦੇ ਬੋਲਾਂ ਨਾਲ ਪੰਜਾਬੀ ਅਤੇ ਪੰਜਾਬੀਅਤ ਦੀ ਪ੍ਰਫੁੱਲਤਾ ਲਈ ਆਪਣਾ ਅਹਿਮ ਰੋਲ ਅਦਾ ਕਰ ਰਿਹਾ ਹੈ। ਉਨ੍ਹਾਂ ਦੇ ਗਾਏ ਬਹੁਤ ਸਾਰੇ ਗੀਤ ਪੰਜਾਬੀ ਪਿੜ੍ਹਾਂ ਦਾ ਸ਼ਿੰਗਾਰ ਬਣੇ ਹੋਏ ਹਨ।

ਇਸ ਤੋਂ ਪਹਿਲਾਂ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਸਿੰਗਰ ਜੌਰਡਨ ਸੰਧੂ ਦਾ ਸਵਾਗਤ ਕੀਤਾ।

ਇਸ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਵਾਈਸ ਚਾਂਸਲਰ ਡਾ: ਪਰਵਿੰਦਰ ਸਿੰਘ, ਮੈਡਮ ਮਨਜੀਤ ਕੌਰ ਬਾਹਰਾ, ਰਿਆਤ ਬਾਹਰਾ ਗਰੁੱਪ ਦੇ ਵਾਈਸ ਪ੍ਰਧਾਨ ਗੁਰਿੰਦਰ ਬਾਹਰਾ , ਵਾਈਸ ਪ੍ਰਧਾਨ ਡਾ ਐਸ ਐਸ ਸਹਿਗਲ, ਡੀਨ ਅਕੈਡਮਿਕਸ ਡਾ ਐਸ ਕੇ ਬਾਂਸਲ, ਰਜਿਸਟਰਾਰ ਡਾ ਦਿਨੇਸ਼ ਸ਼ਰਮਾ ਅਤੇ ਯੂਨੀਵਰਸਿਟੀ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਇੱਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਿਆਤ ਬਾਹਰਾ ਯੂਨੀਵਰਸਿਟੀ ਕੈਂਪਸ ਵਿਖੇ ਤਿੰਨ ਰੋਜ਼ਾ ਤਕਨੀਕੀ ਅਤੇ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ- 2024 ਦੀ ਸ਼ਾਨਦਾਰ ਸ਼ੁਰੂਆਤ ਹੋਈ ਸੀ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਵੱਖ ਵੱਖ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਇਸ ਟੈਕਨੋ ਵਿਰਸਾ ਦੇ ਰੋਮਾਂਚਕ ਵੱਖ-ਵੱਖ ਈਵੈਂਟਸ ਅਤੇ ਮੁਕਾਬਲਿਆਂ ਵਿਚ ਜੇਤੂ ਚੁਣੇ ਗਏ ਵਿਦਿਆਰਥੀਆਂ ਨੂੰ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਡਾ: ਪਰਵਿੰਦਰ ਸਿੰਘ ਨੇ ਸਨਮਾਨਿਤ ਵੀ ਕੀਤਾ।

Leave a Reply

Your email address will not be published. Required fields are marked *