Breaking News
Dashmesh GS Electricals Verka Smart Media Insurance Point Tav Prasad

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁ: ਦੀ ਗ੍ਰਾਂਟ ਦੀ ਵੰਡ

ਐਸ.ਏ.ਐਸ. ਨਗਰ, 17 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਵਿਧਾਇਕ ਕੁਲਵੰਤ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਪਿੰਡ ਤੜੌਲੀ, ਭਾਗੋ ਮਾਜਰਾ, ਰਾਏਪੁਰ, ਬਹਿਲੋਲਪੁਰ, ਬੜ ਮਾਜਰਾ ਕਲੋਨੀ, ਮੌਜਪੁਰ ਅਤੇ ਮਨਾਣਾ ਸਮੇਤ ਹੋਰ ਪਿੰਡਾਂ ਵਿੱਚ ਲਾਭਪਾਤਰੀਆਂ ਦੇ ਮਕਾਨਾਂ ਦੀ ਉਸਾਰੀ ਲਈ ਗ੍ਰਾਂਟਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਨਾਣਾ ਪਿੰਡ ਵਿੱਚ ਸਕੂਲ ਦੇ ਕਮਰੇ ਦੀ ਉਸਾਰੀ ਲਈ 8 ਲੱਖ ਰੁਪਏ, ਕੈਲੋ ਪਿੰਡ ਵਿੱਚ ਧਰਮਸ਼ਾਲਾ ਲਈ 5 ਲੱਖ ਰੁਪਏ ਅਤੇ ਝਾਂਮਪੁਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ 6 ਲੱਖ ਰੁਪਏ ਦੇ ਚੈੱਕ ਵੀ ਸੌਂਪੇ ਗਏ।

ਉਨ੍ਹਾਂ ਦੱਸਿਆ ਕਿ ਕੁੱਲ 18 ਲੱਖ ਰੁਪਏ ਦੀ ਰਕਮ ਨੌ ਪਰਿਵਾਰਾਂ ਨੂੰ ਮਕਾਨਾਂ ਦੀ ਉਸਾਰੀ ਲਈ ਵੰਡੀ ਗਈ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਵਿੱਚ ਵੱਡੇ ਪੱਧਰ ’ਤੇ ਖੇਡ ਸਟੇਡੀਅਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਭਲਾਈ ਲਈ ਵੱਡੇ ਫੈਸਲੇ ਕੀਤੇ ਜਾ ਰਹੇ ਹਨ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ।

ਵਿਧਾਇਕ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ, ਜਿਸ ਕਾਰਨ ਹੁਣ ਵਧ ਰਹੀ ਗਿਣਤੀ ਵਿੱਚ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲੇ ਲੈ ਰਹੇ ਹਨ। ਇਸ ਨਾਲ ਅਧਿਆਪਕਾਂ ਦਾ ਮਨੋਬਲ ਵੀ ਵਧਿਆ ਹੈ ਅਤੇ ਮਾਪਿਆਂ ਵਿੱਚ ਵੀ ਸੰਤੁਸ਼ਟੀ ਦਾ ਮਾਹੌਲ ਬਣਿਆ ਹੈ।

Leave a Reply

Your email address will not be published. Required fields are marked *