Breaking News
Smart Media Dashmesh Mohali Walk Smart Media Insurance Point Hardev Singh Ubha

ਪ੍ਰੀਤ ਸਿਟੀ, ਸੈਕਟਰ-86 ਦੇ ਨਿਵਾਸੀਆਂ ਨਾਲ ਹੋ ਰਹੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ ਭਾਜਪਾ: ਉੱਭਾ

ਮੋਹਾਲੀ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਸੈਕਟਰ 86 ਪ੍ਰੀਤ ਸਿਟੀ ਦੇ ਨਿਵਾਸੀਆਂ ਨਾਲ ਹੋ ਰਹੀ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਨਓਸੀ ਦੇ ਨਾਮ ’ਤੇ ਲੋਕਾਂ ਤੋਂ ਢਾਈ ਲੱਖ ਰੁਪਏ ਵਸੂਲਣਾ ਸਿੱਧੀ ਤੌਰ ’ਤੇ ਬੇਇਨਸਾਫੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਇਲਾਕੇ ਵਿੱਚ ਸਾਫ ਸਫਾਈ, ਪੀਣ ਵਾਲੇ ਪਾਣੀ ਅਤੇ ਪਾਰਕਾਂ ਵਰਗੀਆਂ ਬੁਨਿਆਦੀ ਸੁਵਿਧਾਵਾਂ ਦੀ ਵੀ ਘਾਟ ਹੈ, ਜਿਸ ਕਾਰਨ ਲੋਕ ਕਾਫੀ ਪਰੇਸ਼ਾਨ ਹਨ। ਇਸ ਤੋਂ ਇਲਾਵਾ ਕਈ ਨਿਵਾਸੀਆਂ ਨੂੰ ਆਪਣੇ ਪਲਾਟਾਂ ਅਨ-ਅਪਰੂਵਡ ਪਲਾਟ ਤੇ ਮਲਕੀਅਤ ਸੰਬੰਧੀ ਸਮੱਸਿਆਵਾਂ ਕਾਰਨ ਅਦਾਲਤਾਂ ਦੇ ਚੱਕਰ ਕੱਟਣੇ ਪੈ ਰਹੇ ਹਨ।

ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਤਾਂ ਇਲਾਕੇ ਦੇ ਲੋਕਾਂ ਨੂੰ ਇਨਸਾਫ ਦਿਵਾਇਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਖੜੀ ਰਹੀ ਹੈ ਅਤੇ ਅੱਗੇ ਵੀ ਰਹੇਗੀ। ਉੱਭਾ ਦੇ ਨਾਲ ਸੈਕਟਰ 86 ਨਿਵਾਸੀ ਭਾਜਪਾ ਆਗੂ ਰਿਤੇਸ਼ ਸੈਣੀ ਮੌਜੂਦ ਸਨ ਜੋ ਲਗਾਤਾਰ ਪ੍ਰੀਤ ਸਿਟੀ ਨਿਵਾਸੀਆ ਦੀਆ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ।

Leave a Reply

Your email address will not be published. Required fields are marked *