Breaking News
Smart Media Dashmesh Insurance Point

ਚੰਡੀਗੜ੍ਹ ਲੰਬੜਦਾਰ ਯੂਨੀਅਨ ਦੀ ਅਹਿਮ ਮੀਟਿੰਗ 2 ਮਈ ਨੂੰ

ਚੰਡੀਗੜ੍ਹ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਚੰਡੀਗੜ੍ਹ ਲੰਬੜਦਾਰ ਯੂਨੀਅਨ ਵੱਲੋਂ 2 ਮਈ 2026, ਦਿਨ ਸ਼ਨੀਚਰਵਾਰ ਨੂੰ ਇੱਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੀਟਿੰਗ ਪ੍ਰੈਸ ਕਲੱਬ ਸੈਕਟਰ 27-ਬੀ ਚੰਡੀਗੜ੍ਹ ਦੇ ਮੀਟਿੰਗ ਹਾਲ ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਬੈਠਕ ਦੀ ਪ੍ਰਧਾਨਗੀ ਯੂਨੀਅਨ ਦੇ ਪ੍ਰਧਾਨ ਲੰਬੜਦਾਰ ਰਾਜਿੰਦਰ ਸਿੰਘ ਬਡਹੇੜੀ ਕਰਨਗੇ।

ਇਸ ਮੌਕੇ ਚੰਡੀਗੜ੍ਹ ਦੇ ਪਿੰਡਾਂ ਨਾਲ ਸੰਬੰਧਿਤ ਵੱਖ-ਵੱਖ ਸਮੱਸਿਆਵਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਇਹਨਾਂ ਦੇ ਹੱਲ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਬੈਠਕ ਉਪਰੰਤ ਯੂਨੀਅਨ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਸਮਾਪਤੀ ‘ਤੇ ਸਮੂਹ ਲੰਬੜਦਾਰਾਂ ਅਤੇ ਪੱਤਰਕਾਰਾਂ ਲਈ ਬਾਅਦ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿਸ ਦੀ ਜ਼ਿੰਮੇਵਾਰੀ ਲੰਬੜਦਾਰ ਗੁਰਦੀਪ ਸਿੰਘ ਰਾਏਪੁਰ ਕਲਾਂ ਨੇ ਸੰਭਾਲੀ ਹੈ। ਯੂਨੀਅਨ ਵੱਲੋਂ ਸਮੂਹ ਲੰਬੜਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਹੱਤਵਪੂਰਨ ਮੀਟਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ।

Leave a Reply

Your email address will not be published. Required fields are marked *