Breaking News
Dashmesh GS Electricals Verka Smart Media Insurance Point Tav Prasad

Hukamnama Sri Darbar Sahib, Amritsar – Punjabi Dunia

AMRIT VELE DA HUKAMNAMA SRI DARBAR SAHIB, SRI AMRITSAR, ANG 804, 06-05-2026

ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥

ਅਰਥ: ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ)। ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ॥੧॥ ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ, ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ॥੧॥ ਰਹਾਉ॥ ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ॥੨॥ ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ। ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ।੩। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ।੪।੫।੧੦।

बिलावलु महला ५ ॥ मात पिता सुत साथि न माइआ ॥ साधसंगि सभु दूखु मिटाइआ ॥१॥ रवि रहिआ प्रभु सभ महि आपे ॥ हरि जपु रसना दुखु न विआपे ॥१॥ रहाउ ॥ तिखा भूख बहु तपति विआपिआ ॥ सीतल भए हरि हरि जसु जापिआ ॥२॥ कोटि जतन संतोखु न पाइआ ॥ मनु त्रिपताना हरि गुण गाइआ ॥३॥ देहु भगति प्रभ अंतरजामी ॥ नानक की बेनंती सुआमी ॥४॥५॥१०॥

हे भाई! माँ, बाप, पुत्र, माया-(इन सब में से कोई भी जीव का सदा के लिए)साथ नहीं बन सकता, (दुःख आने पर भी सहाई नहीं बन सकता)। गुरु की सांगत में टिकाव कर के सारा दुःख-कलेश दूर कर सकतें हैं॥१॥ हेई भाई!(जो ) परमात्मा खुद ही सब जीवों में व्यापक है, उस(के नाम) का जाप जिव्हा से करता रह, इस प्रकार कोई दुःख जोर नहीं पकड़ सकता॥१॥रहाउ॥ हे भाई! जगत माया की तृष्णा, माया की भूख और सडन में फसा पड़ा है। जो मनुख परमात्मा की सिफत-सलाह करते है, (उनके हृदये) ठन्डे ठार हो जाते हैं॥२॥ हे भाई! करोड़ों यत्न करने से भी (माया की तृष्णा) से संतुष्टि नहीं पाई जा सकती। प्रभु की महिमा करने से मन तृप्त हो जाता है।੩। हे हरेक के दिल की जानने वाले प्रभु! (तेरे दास) नानक की (तेरे दर पे) विनती है कि अपनी भक्ति का दान दे।੪।੫।੧੦।

Bilaaval, Fifth Mehl: Mother, father, children and the wealth of Maya, will not go along with you. In the Saadh Sangat, the Company of the Holy, all pain is dispelled. ||1|| God Himself is pervading, and permeating all. Chant the Name of the Lord with your tongue, and pain will not afflict you. ||1||Pause|| One who is afflicted by the terrible fire of thirst and desire, becomes cool, chanting the Praises of the Lord, Har, Har. ||2|| By millions of efforts, peace is not obtained; the mind is satisfied only by singing the Glorious Praises of the Lord. || 3 || Please bless me with devotion, O God, O Searcher of hearts. This is Nanak’s prayer, O Lord and Master. || 4 || 5 || 10 ||

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Leave a Reply

Your email address will not be published. Required fields are marked *