Breaking News
Smart Media Dashmesh Insurance Point

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਦੇ ਨਤੀਜੇ ਦਾ ਐਲਾਨ

ਮੋਹਾਲੀ, 11 ਮਈ, ਪੰਜਾਬੀ ਦੁਨੀਆ ਬਿਊਰੋ :

ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਅਕ ਸੈਸ਼ਨ 2025-26 ਦੀਆਂ ਲਈਆਂ ਗਈਆਂ 10ਵੀਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ।

ਅੱਜ ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ ਹੈ। ਦਸਵੀਂ ਦੇ ਨਤੀਜੇ ਵਿੱਚ ਜ਼ਿਲ੍ਹਾ ਫਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਦੀ ਹਰਲੀਨ ਸ਼ਰਮਾ ਨੇ ਪਹਿਲਾਂ ਸਥਾਨ, ਦੂਜਾ ਸਥਾਨ ਬਨੀ ਮਹੇਸ਼ ਸ਼ਰਮਾ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ, ਜ਼ਿਲ੍ਹਾ ਰੋਪੜ ਜਦਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਮਾਡਲ ਟਾਊਨ, ਹੁਸ਼ਿਆਰਪੁਰ ਦੀ ਰੀਆ ਰਾਣੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਕੁਲ 272 ਵਿਦਿਆਰਥੀ ਮੈਰਿਟ ਵਿੱਚ ਆਏ ਹਨ।

ਇਸ ਵਾਰ ਰੈਗੂਲਰ ਵਿਦਿਆਰਥੀਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 94.52 ਫੀਸਦੀ ਰਹੀ ਹੈ। ਜਿਸ ਵਿੱਚ ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 96.96 ਫੀਸਦੀ ਜਦਕਿ ਲੜਕਿਆਂ ਦੀ ਪਾਸ਼ ਪ੍ਰਤੀਸ਼ਤਾ 93.23 ਫੀਸਦੀ ਰਹੀ ਹੈ।

ਦੱਸਣਯੋਗ ਹੈ ਕਿ ਤਰਨ ਤਰਨ ਜਿਲ੍ਹ ਨੂੰ ਛੱਡ ਕੇ ਬਾਕੀ ਸਾਰੇ ਜਿਲ੍ਹਿਆਂ ਵਿੱਚ ਲੜਕੀਆਂ ਨੇ ਮੈਰਿਟ ਵਿੱਚ ਮੁੰਡਿਆਂ ਨੂੰ ਪਛਾੜਿਆ ਹੈ।

Leave a Reply

Your email address will not be published. Required fields are marked *