
ਚੰਡੀਗੜ੍ਹ, 11 ਮਈ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨਰ ਪੰਜਾਬ, ਰਾਜਕਮਲ ਚੌਧਰੀ ਵੱਲੋਂ ਇਕ ਪ੍ਰੈਸ ਕਾਨਫਰੰਸ ਕਰਕੇ ਇਹ ਚੋਣਾਂ 31 ਮਈ, 2026 ਤੋਂ ਪਹਿਲਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ, ਭਾਵ 26 ਮਈ ਨੂੰ ਹੋਣਗੀਆਂ। ਇਹਨਾਂ ਚੋਣਾਂ ਲਈ ਮਾਡਲ ਕੋਡ ਆਫ ਕੰਡਕਟ ਅੱਜ ਤੋਂ ਲਾਗੂ ਹੋ ਗਿਆ ਹੈ।
ਪੰਜਾਬ ਵਿੱਚ 9 ਨਗਰ ਨਿਗਮਾਂ ਅਤੇ 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ। ਇਸ ਲਈ ਉਮੀਦਵਾਰਾਂ ਦੀ ਨਾਮਜ਼ਦਗੀ ਭਰਨ ਦੀ ਮਿਤੀ 13 ਤੋਂ 16 ਮਈ ਰੱਖੀ ਗਈ ਹੈ, ਜਦਕਿ ਕਾਗਜ਼ਾਂ ਦੀ ਜਾਂਚ 18 ਮਈ ਅਤੇ ਪੇਪਰ ਵਾਪਸ ਲੈਣ ਦੀ ਮਿਤੀ 19 ਮਈ 2026 ਰੱਖੀ ਗਈ ਹੈ। ਉਹਨਾਂ ਦੱਸਿਆ ਕਿ ਵੋਟਾਂ 26 ਮਈ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਪੈਣਗੀਆਂ। ਇਹਨਾਂ ਚੋਣਾਂ ਦੇ ਨਤੀਜੇ 29 ਮਈ 2026 ਨੂੰ ਐਲਾਨ ਕੀਤੇ ਜਾਣਗੇ।
ਇਸ ਦੇ ਨਾਲ ਹੀ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਲਈ ਵੀ ਤਿਆਰੀਆਂ ਸ਼ੁਰੂ ਹੋ ਜਾਣ ਦੀਆਂ ਸੰਭਾਵਨਾਵਾਂ ਵੱਧ ਜਾਣਗੀਆਂ।