Breaking News
Smart Media Dashmesh Mohali Walk Smart Media Insurance Point Hardev Singh Ubha

IAS ਅਧਿਕਾਰੀ ਅਭਿਜੀਤ ਕਪਲਿਸ਼ ਨੂੰ ਮੋਹਾਲੀ ਦੀਆਂ ਸਥਾਨਕ ਸਰਕਾਰ ਚੋਣਾਂ ਲਈ ਚੋਣ ਅਬਜ਼ਰਵਰ ਕੀਤਾ ਨਿਯੁਕਤ

ਮੋਹਾਲੀ, 16 ਮਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਸਾਲ 2015 ਬੈਚ ਦੇ ਆਈ ਏ ਐਸ ਅਧਿਕਾਰੀ ਅਤੇ ਮੌਜੂਦਾ ਸਮੇਂ ਡਾਇਰੈਕਟਰ ਮਾਈਨਿੰਗ ਐਂਡ ਜਿਓਲੋਜੀ, ਪੰਜਾਬ ਵਜੋਂ ਸੇਵਾਵਾਂ ਨਿਭਾ ਰਹੇ ਸ੍ਰੀ ਅਭਿਜੀਤ ਕਪਲਿਸ਼ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰ ਚੋਣਾਂ ਲਈ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਏਡੀਸੀ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਚੋਣ ਅਬਜ਼ਰਵਰ ਨੂੰ ਨਗਰ ਨਿਗਮ ਮੋਹਾਲੀ ਅਤੇ ਨਗਰ ਕੌਂਸਲਾਂ ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੀਆਂ ਚੋਣਾਂ ਨੂੰ ਸੁਚੱਜੇ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਉਨ੍ਹਾਂ ਹੋਰ ਦੱਸਿਆ ਕਿ ਚੋਣ ਅਬਜ਼ਰਵਰ ਨਾਲ ਉਨ੍ਹਾਂ ਦੇ ਲਾਇਜ਼ਨ ਅਫ਼ਸਰ ਸ੍ਰੀ ਆਰੁਸ਼ ਮਹਿਤਾ, ਕਾਰਜਕਾਰੀ ਇੰਜੀਨੀਅਰ ਡਰੇਨੇਜ-ਕਮ-ਮਾਈਨਿੰਗ ਅਫ਼ਸਰ, ਐਸ.ਏ.ਐਸ. ਨਗਰ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦਾ ਮੋਬਾਈਲ ਨੰਬਰ 87280-00878 ਹੈ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣ ਅਬਜ਼ਰਵਰ ਵੱਲੋਂ ਰਿਟਰਨਿੰਗ ਅਫ਼ਸਰਾਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਜਾਵੇਗੀ, ਜਿਸ ਦੌਰਾਨ ਚੋਣ ਪ੍ਰਬੰਧਾਂ ਅਤੇ ਨਿਰਧਾਰਤ ਹਦਾਇਤਾਂ ਦੀ ਪਾਲਣਾ ਦਾ ਜਾਇਜ਼ਾ ਲਿਆ ਜਾਵੇਗਾ।

Leave a Reply

Your email address will not be published. Required fields are marked *