Breaking News
Smart Media Dashmesh Insurance Point

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ, ਮੱਛਲੀ ਕਲਾਂ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਐਸ.ਏ.ਐਸ.ਨਗਰ, 17 ਮਈ, ਪੰਜਾਬੀ ਦੁਨੀਆ ਬਿਊਰੋ:

ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੱਛਲੀ ਕਲਾਂ ਦਾ ਬਾਹਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਮੈਡਮ ਨਵੀਨ ਗੁਪਤਾ ਜੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਮਾਨਸੀ ਨੇ 92.4 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ, ਪ੍ਰਤਿਭਾ ਨੇ 89 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਤਲਵਿੰਦਰ ਕੌਰ ਨੇ 86.8 ਪ੍ਰਤੀਸ਼ਤ ਅੰਕ ਲੈਕੇ ਤੀਜਾ ਸਥਾਨ ਹਾਸਿਲ ਕੀਤਾ ਹੈ।

ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਸ ਮੌਕੇ ਕਲਾਸ ਇੰਚਾਰਜ ਮੈਡਮ ਸਰਬਜੀਤ ਕੌਰ, ਮੈਡਮ ਵਰਿੰਦਰ ਕੌਰ ਸੇਖੋਂ, ਰਵਿੰਦਰ ਸਿੰਘ ਗਿੱਲ, ਮੈਡਮ ਮਨਜੀਤ ਕੌਰ, ਸ਼੍ਰੀ ਮੁਕੇਸ਼ ਕੁਮਾਰ, ਕਰਨਪ੍ਰੀਤ ਸਿੰਘ ਗਰੇਵਾਲ, ਮੈਡਮ ਸੰਦੀਪ ਕੌਰ, ਆਤਮਾ ਸਿੰਘ , ਅਮਰੀਕ ਸਿੰਘ, ਕੰਪਿਊਟਰ ਅਧਿਆਪਕਾ ਮੈਡਮ ਕੰਚਨ ਅਤੇ ਸਮੂਹ ਅਧਿਆਪਕ ਹਾਜ਼ਰ ਸਨ।

Leave a Reply

Your email address will not be published. Required fields are marked *