Breaking News
Smart Media Dashmesh Mohali Walk Smart Media Insurance Point Hardev Singh Ubha

ਬਲਬੀਰ ਸਿੱਧੂ ਵੱਲੋਂ ਨਿਗਮ ਚੋਣਾਂ ‘ਚ ਸ਼ਰਾਬ ਵੰਡਣ ਸਬੰਧੀ ਅਹਿਮ ਖੁਲਾਸਾ

ਰਾਜ ਚੋਣ ਕਮਿਸ਼ਨਰ ਕੋਲ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਐਸ ਏ ਐਸ ਨਗਰ, 25 ਮਈ, ਪੰਜਾਬੀ ਦੁਨੀਆ ਬਿਊਰੋ:

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ ਵਿੱਚ ਨਿਗਮ ਚੋਣਾਂ ਦੌਰਾਨ ਗੈਰ-ਕਾਨੂਨੀ ਢੰਗ ਨਾਲ ਸ਼ਰਾਬ ਵੰਡਣ ਸਬੰਧੀ ਵੱਡਾ ਖੁਲਾਸਾ ਕੀਤਾ ਹੈ।

ਉਹਨਾਂ ਦੱਸਿਆ ਕਿ ਮੋਹਾਲੀ ਨਗਰ ਨਿਗਮ ਚੋਣਾਂ ਦੌਰਾਨ ਚੋਣ ਜਾਬਤੇ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਹੇਠ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਝਾਂਸਲ ਖ਼ਿਲਾਫ਼, ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਰਾਜ ਚੋਣ ਕਮਿਸ਼ਨਰ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ।

ਸ਼੍ਰੀ ਸਿੱਧੂ ਨੇ ਦੱਸਿਆ ਕਿ ਇਸ ਸ਼ਿਕਾਇਤ ਰਾਹੀਂ ਚੋਣ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਅਧਿਕਾਰੀ ਬਲਵਿੰਦਰ ਸਿੰਘ ਝਾਂਸਲ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਅਤੇ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਦੇ ਪੱਖ ਵਿੱਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ। ਉਹਨਾਂ ਖੁਲਾਸਾ ਕੀਤਾ ਕਿ ਉਕਤ ਅਧਿਕਾਰੀ ਵੱਲੋਂ ਗੱਡੀਆਂ (ਨੰਬਰ PB 65 BJ 9908, PB 12 M 2031, ਅਤੇ T0426CH 8403A) ਰਾਹੀਂ ਹਲਕੇ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਵੰਡੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਹਨਾਂ ਵਿੱਚੋਂ ਕਾਲੇ ਰੰਗ ਦੀ ਸਕਾਰਪੀਓ ਗੱਡੀ ਨੰ. PB 65 BJ 9908, ਜੋ ਪੁਲਿਸ ਕਰਮਚਾਰੀ ਬਲਵਿੰਦਰ ਸਿੰਘ ਦੀ ਦੱਸੀ ਜਾ ਰਹੀ ਹੈ, ਵਿੱਚੋਂ ਤੇਜ਼ਧਾਰ ਹਥਿਆਰ, ਪੁਲਿਸ ਅਧਿਕਾਰੀ ਦੀ ਵਰਦੀ ਅਤੇ ਵੱਡੀ ਗਿਣਤੀ ਵਿੱਚ ਨਜ਼ਾਇਜ਼ ਸ਼ਰਾਬ ਫੜੀ ਗਈ ਹੈ।

ਸ਼੍ਰੀ ਸਿੱਧੂ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਨਾਲ ਚੋਣ ਕਮਿਸ਼ਨਰ ਨੂੰ ਤਸਵੀਰਾਂ, ਵੀਡੀਓ ਕਲਿਪਾਂ ਅਤੇ ਸੀ ਸੀ ਟੀ ਵੀ ਦੀ ਫੁਟੇਜ ਵੀ ਮੁਹੱਈਆ ਕਰਵਾਈ ਗਈ ਹੈ ਜਿਸ ਵਿੱਚ ਪੁਲਿਸ ਦੇ ਸਟਿੱਕਰ ਲੱਗੀ ਗੱਡੀ ਦੀ ਵਰਤੋਂ ਚੋਣਾਂ ਲਈ ਸ਼ਰਾਬ ਦੀ ਸਪਲਾਈ ਵਾਸਤੇ ਹੁੰਦੀ ਦਿਖਾਈ ਦੇ ਰਹੀ ਹੈ। ਉਹਨਾਂ ਨੇ ਇਸ ਨੂੰ ਪੁਲਿਸ ਤੰਤਰ ਅਤੇ ਸਰਕਾਰੀ ਰਸੂਖ ਦੀ ਸ਼ਰੇਆਮ ਦੁਰਵਰਤੋਂ ਦੱਸਿਆ ਹੈ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਬਹਾਲ ਰੱਖਣ ਲਈ ਤੁਰੰਤ ਸੁਤੰਤਰ ਜਾਂਚ, ਗੱਡੀਆਂ ਤੇ ਵੀਡੀਓ ਜ਼ਬਤ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਵਿਭਾਗੀ ਤੇ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪ੍ਰਦੀਪ ਸਿੰਘ ਤੰਗੋਰੀ ਬਲਾਕ ਪ੍ਰਧਾਨ ਮੋਹਾਲੀ ਦਿਹਾਤੀ ਅਤੇ ਯੂਥ ਕਾਂਗਰਸ ਬਲਾਕ ਪ੍ਰਧਾਨ ਮੁਕੁਲ ਸ਼ਰਮਾ ਹਾਜ਼ਰ ਸਨ।

Leave a Reply

Your email address will not be published. Required fields are marked *