Breaking News
Dashmesh GS Electricals Smart Media Insurance Point Tav Prasad

RBU ਨੇ ਆਲ-ਇੰਡੀਆ ਰੈਂਕਿੰਗ ਵਿੱਚ ਹਾਸਲ ਕੀਤੇ ਵੱਕਾਰੀ ਸਥਾਨ

ਮੋਹਾਲੀ, 26 ਮਈ, ਪੰਜਾਬੀ ਦੁਨੀਆ ਬਿਊਰੋ:

ਰਿਆਤ ਬਾਹਰਾ ਯੂਨੀਵਰਸਿਟੀ ਨੇ ‘ਦ ਵੀਕ’ ਵੱਲੋਂ ਜਾਰੀ ਕੀਤੀ ਗਈ ਨਵੀਂ ਆਲ-ਇੰਡੀਆ ਯੂਨੀਵਰਸਿਟੀ ਰੈਂਕਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦੇ ਉੱਚ ਸਿੱਖਿਆ ਖੇਤਰ ਵਿੱਚ ਆਪਣੀ ਵਧਦੀ ਸਾਖ ਨੂੰ ਹੋਰ ਮਜ਼ਬੂਤ ਕੀਤਾ ਹੈ। ਯੂਨੀਵਰਸਿਟੀ ਦੀ ਇਹ ਉਪਲਬਧੀ ਇਸਦੀ ਅਕਾਦਮਿਕ ਗੁਣਵੱਤਾ, ਨਵੀਨਤਮ ਸਿੱਖਣ ਪ੍ਰਣਾਲੀ ਅਤੇ ਖੋਜ ਖੇਤਰ ਵਿੱਚ ਲਗਾਤਾਰ ਹੋ ਰਹੀ ਤਰੱਕੀ ਦਾ ਪ੍ਰਤੀਕ ਮੰਨੀ ਜਾ ਰਹੀ ਹੈ।

ਰੈਂਕਿੰਗ ਅਨੁਸਾਰ ਯੂਨੀਵਰਸਿਟੀ ਨੇ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਪੰਜਾਬ ਭਰ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਇਸਦੇ ਨਾਲ ਹੀ ਉਭਰਦੀਆਂ ਯੂਨੀਵਰਸਿਟੀਆਂ ਦੀ ਸ਼੍ਰੇਣੀ ਵਿੱਚ ਪੰਜਾਬ ਵਿੱਚ ਦੂਜਾ ਅਤੇ ਰਾਸ਼ਟਰੀ ਪੱਧਰ ‘ਤੇ 35ਵਾਂ ਸਥਾਨ ਪ੍ਰਾਪਤ ਕਰਕੇ ਸੰਸਥਾ ਨੇ ਮਹੱਤਵਪੂਰਨ ਉਪਲਬਧੀ ਦਰਜ ਕੀਤੀ ਹੈ। ਸੰਸਥਾ ਨੇ ਵਿਆਪਕ ਰਾਸ਼ਟਰੀ ਦਰਜਾਬੰਦੀ ਵਿੱਚ ਵੀ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦਿਆਂ ਆਪਣੀ ਮਜ਼ਬੂਤ ਅਕਾਦਮਿਕ ਮੌਜੂਦਗੀ ਦਰਸਾਈ ਹੈ।

ਯੂਨੀਵਰਸਿਟੀ ਦੇ ਚਾਂਸਲਰ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਮਾਣ ਯੂਨੀਵਰਸਿਟੀ ਦੀ ਅਕਾਦਮਿਕ ਉੱਤਮਤਾ, ਨਵੀਨਤਾ, ਉਦਯੋਗ-ਕੇਂਦਰਿਤ ਸਿੱਖਿਆ, ਖੋਜ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਪ੍ਰਤੀ ਸੰਸਥਾ ਦੀ ਨਿਰੰਤਰ ਵਚਨਬੱਧਤਾ ਦਾ ਨਤੀਜਾ ਹੈ।

ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਫੈਕਲਟੀ ਮੈਂਬਰਾਂ, ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਪ੍ਰਸ਼ਾਸਨਿਕ ਸਟਾਫ਼ ਦੇ ਸਾਂਝੇ ਯਤਨਾਂ ਨੂੰ ਦਿੰਦਿਆਂ ਕਿਹਾ ਕਿ ਪੂਰੀ ਟੀਮ ਦੀ ਮਿਹਨਤ ਨੇ ਯੂਨੀਵਰਸਿਟੀ ਨੂੰ ਰਾਸ਼ਟਰੀ ਪੱਧਰ ‘ਤੇ ਮਜ਼ਬੂਤ ਪਛਾਣ ਦਿਵਾਈ ਹੈ। ਇਸ ਉਪਲਬਧੀ ਨਾਲ ਪੂਰੇ ਰਿਆਤ ਬਾਹਰਾ ਯੂਨੀਵਰਸਿਟੀ ਪਰਿਵਾਰ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ।

Leave a Reply

Your email address will not be published. Required fields are marked *