
1 ਜੂਨ ਤੋਂ 30 ਜੂਨ ਤੱਕ ਬੰਦ ਰਹਿਣਗੇ ਸਕੂਲ
ਚੰਡੀਗੜ੍ਹ, 30 ਮਈ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ‘ਚ ਪੈ ਰਹੀ ਅੰਤਾਂ ਦੀ ਗਰਮੀ ਦੌਰਾਨ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਇਕ ਪੱਤਰ ਅਨੁਸਾਰ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜੂਨ ਤੋਂ ਲੈ ਕੇ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਜਦ ਕਿ 1 ਜੁਲਾਈ ਤੋਂ ਸਕੂਲਾਂ ਸਕੂਲਾਂ ਵਿੱਚ ਕਲਾਸਾਂ ਫਿਰ ਸ਼ੁਰੂ ਹੋਣਗੀਆਂ।
