Breaking News
Smart Media Dashmesh Mohali Walk Smart Media Insurance Point Hardev Singh Ubha

ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਿਲਾਂ, SC ਕਮਿਸ਼ਨ ਵੱਲੋਂ 4 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਆਦੇਸ਼

ਚੰਡੀਗੜ੍ਹ, 1 ਜੂਨ, 2026 : 

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (SC Commission) ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਕਥਿਤ ਜਾਤੀ ਸੂਚਕ ਸ਼ਬਦ ਬੋਲਣ ਦੇ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕੀਤਾ ਹੈ ਅਤੇ ਰਵਨੀਤ ਸਿੰਘ ਬਿੱਟੂ ਨੂੰ ਤਲਬ ਕਰ ਲਿਆ ਹੈ। ਕਮਿਸ਼ਨ ਵੱਲੋਂ ਇਸ ਸਬੰਧੀ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਆਉਂਦੀ 4 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ।

ਪੰਜਾਬ SC ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ, ਰਵਨੀਤ ਸਿੰਘ ਬਿੱਟੂ ਨੂੰ 4 ਜੂਨ ਨੂੰ ਕਮਿਸ਼ਨ ਦੇ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਇਹ ਮਾਮਲਾ ਉਦੋਂ ਗਰਮਾਇਆ ਸੀ ਜਦੋਂ ਰਵਨੀਤ ਬਿੱਟੂ ਵੱਲੋਂ ਕਥਿਤ ਤੌਰ ‘ਤੇ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ, ਜਿਸ ਨਾਲ SC ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਇਸ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।

ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਤੇ ਚੁਫੇਰਿਓਂ ਘਿਰਨ ਅਤੇ ਵਧਦੇ ਵਿਵਾਦ ਨੂੰ ਦੇਖਦਿਆਂ ਰਵਨੀਤ ਸਿੰਘ ਬਿੱਟੂ ਨੇ ਜਨਤਕ ਤੌਰ ‘ਤੇ ਮੁਆਫ਼ੀ ਵੀ ਮੰਗ ਲਈ ਸੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਹਾਲਾਂਕਿ, ਮੁਆਫ਼ੀ ਮੰਗੇ ਜਾਣ ਦੇ ਬਾਵਜੂਦ ਕਮਿਸ਼ਨ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤਲਬ ਕਰਨ ਦਾ ਫੈਸਲਾ ਕੀਤਾ ਹੈ। ਹੁਣ ਦੇਖਣਾ ਹੋਵੇਗਾ ਕਿ ਕਮਿਸ਼ਨ ਵੱਲੋਂ 4 ਜੂਨ ਨੂੰ ਪੇਸ਼ੀ ਦੌਰਾਨ  ਇਸ ਮਾਮਲੇ ਵਿੱਚ ਅੱਗੇ ਕੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *