Breaking News
Smart Media Dashmesh Insurance Point

ਪਟਿਆਲਾ ਵਿਖੇ 2600 ਅਪ੍ਰੈਂਟਿਸ ਲਾਈਨਮੈਨਾਂ ‘ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ

ਪੰਜਾਬ ਸਰਕਾਰ ਮੁਜ਼ਾਹਰਾਕਾਰੀਆਂ ਨੂੰ ਕੁੱਟਣ ਦੀ ਥਾਂ ਰੁਜ਼ਗਾਰ ਦੇਵੇ: ਫੈਡਰੇਸ਼ਨ

ਐਸ.ਏ.ਐਸ. ਨਗਰ, 6 ਜੂਨ, ਪੰਜਾਬੀ ਦੁਨੀਆ ਬਿਊਰੋ :

ਜਨਰਲ ਕੈਟਾਗਿਰੀਜ਼ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਦੇ ਆਗੂਆਂ ਸੁਖਬੀਰ ਸਿੰਘ, ਜਸਵੀਰ ਸਿੰਘ ਗੜਾਂਗ, ਸੁਰਿੰਦਰ ਕੁਮਾਰ ਸੈਣੀ, ਸੁਦੇਸ਼ ਕਮਲ ਸ਼ਰਮਾ, ਅਮਰਜੀਤ ਸਿੰਘ ਗੌਦਾਂਰਾ, ਜਸਵੰਤ ਸਿੰਘ ਬਰਾੜ ਅਤੇ ਕੋਮਲ ਸ਼ਰਮਾ ਨੇ ਬੀਤੀ ਦਿਨੀਂ ਪਟਿਆਲਾ ਵਿਖੇ 2600 ਅਪ੍ਰੈਂਟਿਸ ਲਾਈਨਮੈਨਾਂ ਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਫ਼ੈਡਰੇਸ਼ਨ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਦਾ ਵਤੀਰਾ ਅਤਿ ਨਿੰਦਣਯੋਗ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਬੇਰੁਜ਼ਗਾਰਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਡਾਂਗ ਦੇ ਜ਼ੋਰ ਨਾਲ ਬੇਰੁਜ਼ਗਾਰਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ।

ਫ਼ੈਡਰੇਸ਼ਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਣ ਪਹਿਲਾਂ ਹੀ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਘੱਟ ਨੌਕਰੀਆਂ ਮਿਲ ਰਹੀਆਂ ਹਨ। ਜਦੋਂਕਿ ਬਾਹਰਲੇ ਸੂਬਿਆਂ ਤੋਂ ਆ ਕੇ ਬੇਰੁਜ਼ਗਾਰ ਪੰਜਾਬ ਵਿਚ ਨੌਕਰੀਆਂ ਪ੍ਰਾਪਤ ਕਰ ਰਹੇ ਹਨ। ਫ਼ੈਡਰੇਸ਼ਨ ਨੇ ਕਿਹਾ ਹੈ ਕਿ ਲੋਕਤੰਤਰ ਵਿਚ ਸਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਾ ਹਰੇਕ ਦਾ ਹੱਕ ਹੈ ਤੇ ਖਾਸ ਕਰਕੇ ਪੰਜਾਬ ਦੀ ਮੌਜੂਦਾ ਸਰਕਾਰ ਤਾਂ ਰੋਸ ਧਰਨਿਆਂ ਦੀ ਹੀ ਉਪਜ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਵੋਟਾਂ ਤੋਂ ਪਹਿਲਾਂ ਬੇਰੁਜ਼ਗਾਰਾਂ ਦੇ ਧਰਨਿਆਂ ਵਿਚ ਜਾ ਕੇ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਤੇ ਨੌਜਵਾਨਾਂ ਨੂੰ ਪੰਜਾਬ ਵਿਚ ਧਰਨੇ ਨਹੀਂ ਦੇਣੇ ਪੈਣਗੇ ਅਤੇ ਉਹਨਾਂ ਦਾ ਹਰਾ ਪੈਨ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਚੱਲੇਗਾ। ਪਰ ਹੁਣ ਪੰਜਾਬ ਵਿਚ ਹਰਾ ਪੈਨ ਬੇਰੁਜ਼ਗਾਰਾਂ ਨੂੰ ਕੁਚਲਣ ਲਈ ਵਰਤਿਆ ਜਾ ਰਿਹਾ ਹੈ। ਫ਼ੈਡਰੇਸ਼ਨ ਆਗੂਆਂ ਨੇ ਅੱਗੇ ਕਿਹਾ ਹੈ ਕਿ ਰੁਜ਼ਗਾਰ ਮੰਗਦੇ ਨੌਜਵਾਨਾਂ ਨੂੰ ਛੱਲੀਆਂ ਵਾਂਗ ਕੁੱਟਿਆ ਗਿਆ ਹੈ। ਜਿਵੇ ਕਿ ਉਹ ਵੱਡੇ ਮੁਜ਼ਰਮ ਹੋਣ। ਫ਼ੈਡਰੇਸ਼ਨ ਇਸ ਅਣਮਨੁੱਖੀ ਵਰਤਾਰੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ।

ਫ਼ੈਡਰੇਸ਼ਨ ਨੇ ਮੰਗ ਕੀਤੀ ਹੈ ਕਿ ਇਸ ਲਾਡੀਚਾਰਜ ਲਈ ਜਿੰਮੇਵਾਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰੇ, ਨਹੀਂ ਤਾਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸਮੁੱਚੇ ਪੰਜਾਬ ਵਾਸੀ ਸਰਕਾਰ ਦੀ ਇਸ ਮਾੜੀ ਕਾਰਵਾਈ ਦਾ ਮੂੰਹ ਤੋੜ ਜਵਾਬ ਦੇਣਗੇ।

Leave a Reply

Your email address will not be published. Required fields are marked *