Breaking News
Smart Media Dashmesh Insurance Point

ਮਹਿੰਗਾਈ ਦਾ ਝਟਕਾ : ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਵਾਧਾ

ਨਵੀਂ ਦਿੱਲੀ, 7 ਜੂਨ, ਪੰਜਾਬੀ ਦੁਨੀਆ ਬਿਊਰੋ :

ਦੇਸ਼ ਦੀ ਆਮ ਜਨਤਾ ਨੂੰ ਮੋਦੀ ਸਰਕਾਰ ਨੇ ਮਹਿੰਗਈ ਦਾ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਘਰੇਲੂ ਰਸੋਈ ਗੈਸ ਸਿਲੰਡਰ 29 ਰੁਪਏ ਮਹਿੰਗਾ ਹੋ ਗਿਆ ਹੈ। ਨਵੀਆਂ ਦਰਾਂ ਅੱਜ ਰਾਤ 12 ਵਜੇ ਤੋਂ ਲਾਗੂ ਹੋ ਗਈਆਂ ਹਨ। ਦਿੱਲੀ ਵਿੱਚ, 14.2 ਕਿਲੋਗ੍ਰਾਮ ਗੈਸ ਸਿਲੰਡਰ ਦੀ ਕੀਮਤ ਹੁਣ 913 ਰੁਪਏ ਤੋਂ ਵਧ ਕੇ 942 ਰੁਪਏ ਹੋ ਗਈ ਹੈ।

ਦੱਸਣਯੋਗ ਹੈ ਕਿ ਬੀਤੇ ਤਿੰਨ ਮਹੀਨਿਆਂ ਵਿੱਚ ਦੂਜੀ ਵਾਰ ਰਸੋਈ ਗੈਸ ਦੀ ਕੀਮਤ ਵਿੱਚ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ, 7 ਮਾਰਚ ਨੂੰ, ਐਲਪੀਜੀ ਸਿਲੰਡਰਾਂ ਦੀ ਕੀਮਤ ਵਿੱਚ 60 ਰੁਪਏ ਦਾ ਵੱਡਾ ਵਾਧਾ ਕੀਤਾ ਗਿਆ ਸੀ। ਇਸ ਤਰ੍ਹਾਂ, ਤਿੰਨ ਮਹੀਨਿਆਂ ਦੇ ਅੰਦਰ, ਘਰੇਲੂ ਸਿਲੰਡਰ 89 ਰੁਪਏ ਮਹਿੰਗਾ ਹੋ ਗਿਆ ਹੈ। ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੇ ਘਰੇਲੂ ਬਜਟ ਤੇ ਪਏਗਾ।

Leave a Reply

Your email address will not be published. Required fields are marked *