Breaking News
Dashmesh GS Electricals Smart Media Insurance Point Tav Prasad

ਮਨਪ੍ਰੀਤ ਸਿੰਘ ਇਆਲੀ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦਾ ਪੱਲਾ ਫੜਿਆ

ਸਮੂਹ ਪੰਥਕ ਧਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਹੋਣ ਦਾ ਦਿੱਤਾ ਸੱਦਾ

ਚੰਡੀਗੜ੍ਹ, 9 ਜੂਨ, ਪੰਜਾਬੀ ਦੁਨੀਆ ਬਿਊਰੋ :

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਆਖਰ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਹਨਾਂ ਨੇ ਗੁਰਦੁਆਰਾ ਸਾਹਿਬ ਥੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਅਰਦਾਸ ਕੀਤੀ ਅਤੇ ਇਸ ਤੋਂ ਬਾਅਦ ਚੰਡੀਗੜ੍ਹ ਲਈ ਰਵਾਨਾ ਹੋਏ। ਚੰਡੀਗੜ੍ਹ ਵਿੱਚ ਇਕ ਸਮਾਗਮ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।

ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪੰਜਾਬ ਅਤੇ ਪੰਥਕ ਵਿਚਾਰਧਾਰਾ ਨਾਲ ਜੁੜੀਆਂ ਸਾਰੀਆਂ ਪਾਰਟੀਆਂ ਅਤੇ ਜਥੇਬੰਦੀਆਂ ਨੂੰ ਇੱਕ ਮੰਚ ‘ਤੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਥਕ ਤਾਕਤਾਂ ਦੀ ਏਕਤਾ ਬਹੁਤ ਜ਼ਰੂਰੀ ਹੈ ਤਾਂ ਜੋ ਪੰਜਾਬ ਅਤੇ ਪੰਜਾਬੀਅਤ ਦੇ ਅਹਿਮ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਇਆ ਜਾ ਸਕੇ। ਇਆਲੀ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਪੰਥਕ ਏਕਤਾ ਦੇ ਹਮਾਇਤੀ ਰਹੇ ਹਨ ਅਤੇ ਅੱਗੇ ਵੀ ਇਸੇ ਦਿਸ਼ਾ ਵਿੱਚ ਕੰਮ ਕਰਦੇ ਰਹਿਣਗੇ।

ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਦੇ ਵਡੇਰੇ ਹਿੱਤਾਂ ਦੀ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕਰਨ ਲਈ, ਸਮੂਹ ਪੰਥਕ ਧਿਰਾਂ, ਆਪਸੀ ਮੱਤਭੇਦ ਛੱਡ ਕੇ ਇੱਕ ਸਾਂਝੇ ਮੰਚ ‘ਤੇ ਇਕੱਠੀਆਂ ਹੋਣਗੀਆਂ।

Leave a Reply

Your email address will not be published. Required fields are marked *