Breaking News
Smart Media Dashmesh Insurance Point

ਨਗਰ ਨਿਗਮ ਮੋਹਾਲੀ ਦੇ ਨਵੇਂ ਮੇਅਰ ਬਣੇ ਸਰਬਜੀਤ ਸਿੰਘ ਸਮਾਣਾ

ਮੋਹਾਲੀ, 9 ਜੂਨ, ਪੰਜਾਬੀ ਦੁਨੀਆ ਬਿਊਰੋ :

ਨਗਰ ਨਿਗਮ ਮੋਹਾਲੀ ਦੀਆਂ ਹੋਈਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ ਸੀ। ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ। ਇਸ ਦੌਰਾਨ ਮੋਹਾਲੀ ਨੂੰ ਨਵਾਂ ਮਿਹਰ ਮਿਲ ਗਿਆ ਹੈ। ਸਰਬਜੀਤ ਸਿੰਘ ਸਮਾਣਾ ਨੂੰ ਮੋਹਾਲੀ ਦਾ ਮੇਅਰ ਚੁਣ ਲਿਆ ਗਿਆ ਹੈ। ਆਰ ਪੀ ਸ਼ਰਮਾ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ।

ਦੱਸਣਯੋਗ ਹੈ ਕਿ ਦੁਪਹਿਰ ਤਿੰਨ ਵਜੇ ਨਿਗਮ ਸਦਨ ਦੀ ਵਿਸ਼ੇਸ਼ ਮਟਿੰਗ ਸੱਦੀ ਗਈ ਸੀ। ਮੀਟੰਗ ਵਿੱਚ ਸਭ ਤੋਂ ਪਹਿਲਾਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਈ ਗਈ। ਇਸ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ।

ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਕੌਂਸਲਰ ਸਰਬਜੀਤ ਸਿੰਘ ਸਮਾਣਾ, ਮੋਹਾਲੀ ਨਗਰ ਨਿਗਮ ਦੇ ਮੇਅਰ ਚੁਣੇ ਗਏ। ਉਹ ਵਾਰਡ ਨੰਬਰ 42 ਤੋਂ 458 ਵੋਟਾਂ ਦੇ ਫਰਕ ਨਾਲ ਚੋਣ ਜਿੱਤੇ ਸਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੇਅਰ ਅਹੁਦੇ ਲਈ ਸਰਬਜੀਤ ਸਮਾਣਾ ਤੋਂ ਇਲਾਵਾ ਡਾਕਟਰ ਸੰਨੀ ਆਹਲੂਵਾਲੀਆ ਅਤੇ ਸੁਖਦੇਵ ਸਿੰਘ ਪਟਵਾਰੀ ਦੇ ਨਾਂ ਚਰਚਾ ਵਿੱਚ ਸਨ।

Leave a Reply

Your email address will not be published. Required fields are marked *