Breaking News
Smart Media Dashmesh Mohali Walk Smart Media Insurance Point Hardev Singh Ubha

ਗਰਮੀ ਦੇ ਪ੍ਰਕੋਪ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ, ਤਾਪਮਾਨ 39 ਡਿਗਰੀ ਤੋਂ ਪਾਰ 

ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਨਹੀਂ

ਚੰਡੀਗੜ੍ਹ, 6 ਮਈ, ਪੰਜਾਬੀ ਦੁਨੀਆ ਬਿਊਰੋ:

ਚੰਡੀਗੜ੍ਹ ਵਿੱਚ ਵਧਦੇ ਤਾਪਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਨੇ ਐਤਵਾਰ ਨੂੰ ਗਰਮੀ ਦੇ ਪ੍ਰਕੋਪ ਤੋਂ ਬਚਾਅ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਦੱਸਿਆ ਗਿਆ ਕਿ ਰੋਕਥਾਮ ਉਪਾਅ ਕਰਕੇ ਗਰਮੀ ਦੀ ਲੂੰ ਦੇ ਖ਼ਤਰੇ ਤੋਂ ਬਚਿਆ ਜਾ ਸਕਦਾ ਹੈ। ਲੋਕਾਂ ਨੂੰ ਗਰਮੀ ਦੇ ਸਿੱਧੇ ਸੰਪਰਕ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਹਲਕੇ ਰੰਗ ਦੇ ਢਿੱਲੇ ਫਿਟਿੰਗ ਅਤੇ ਸੂਤੀ ਕੱਪੜੇ ਪਹਿਨਣ ਅਤੇ ਛੱਤਰੀ, ਟੋਪੀ ਅਤੇ ਐਨਕਾਂ ਦੀ ਵਰਤੋਂ ਕਰਨ ਦੇ ਨਾਲ ਨਾਰੀਅਲ-ਨਿੰਬੂ ਪਾਣੀ ਦਾ ਸੇਵਨ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ ਅਤੇ ਠੰਢੀ ਥਾਂ ‘ਤੇ ਰਹਿਣ ਲਈ ਕਿਹਾ ਗਿਆ ਹੈ।

ਦੂਜੇ ਪਾਸੇ ਐਤਵਾਰ ਨੂੰ ਵੀ ਸ਼ਹਿਰ ਵਿੱਚ ਤੇਜ਼ ਗਰਮੀ ਰਹੀ। ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 2 ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 22.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਸੈਲਸੀਅਸ ਘੱਟ ਸੀ। ਸ਼ਹਿਰ ਵਾਸੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਨਹੀਂ ਮਿਲਣ ਵਾਲੀ। ਚੰਡੀਗੜ੍ਹ ਮੌਸਮ ਕੇਂਦਰ ਅਨੁਸਾਰ ਸੋਮਵਾਰ ਨੂੰ ਦਿਨ ਭਰ ਤੇਜ਼ ਧੁੱਪ ਰਹੇਗੀ ਅਤੇ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39 ਤੋਂ 40 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਸਕਦਾ ਹੈ। ਘੱਟੋ-ਘੱਟ ਤਾਪਮਾਨ ਵਿੱਚ ਵੀ ਵਾਧਾ ਦੇਖਿਆ ਜਾਵੇਗਾ ਅਤੇ ਇਹ 23 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਆਉਣ ਵਾਲੇ ਦਿਨਾਂ ‘ਚ ਤਾਪਮਾਨ 40 ਡਿਗਰੀ ਨੂੰ ਵੀ ਪਾਰ ਕਰ ਜਾਵੇਗਾ।

Leave a Reply

Your email address will not be published. Required fields are marked *