Breaking News
Smart Media Dashmesh Insurance Point

ਕਾਂਗਰਸ ਹਾਈਕਮਾਂਡ ਨੇ ਤਿੰਨ ਸੀਨੀਅਰ ਆਗੂਆਂ ਨੂੰ ਕੀਤਾ ਅਬਜ਼ਰਵਰ ਨਿਯੁਕਤ

ਚੰਡੀਗੜ੍ਹ, 12 ਜੂਨ, 2026:

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਹਲਚਲ ਵਿਚਕਾਰ, ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਦਾ ਜਾਇਜ਼ਾ ਲੈਣ ਲਈ ਤਿੰਨ ਸੀਨੀਅਰ ਆਗੂਆਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਹੈ। ਇਹ ਆਗੂ ਸੂਬੇ ਦਾ ਦੌਰਾ ਕਰਕੇ ਆਪਣੀ ਰਿਪੋਰਟ ਪਾਰਟੀ ਲੀਡਰਸ਼ਿਪ ਨੂੰ ਸੌਂਪਣਗੇ।

ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ, ਕਾਂਗਰਸ ਪ੍ਰਧਾਨ ਨੇ ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਨੂੰ ਪੰਜਾਬ ਲਈ ਅਬਜ਼ਰਵਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀ ਗਈ ਹੈ।

ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਨਿਯੁਕਤ ਕੀਤੇ ਗਏ ਅਬਜ਼ਰਵਰ ਪੰਜਾਬ ਦੀ ਮੌਜੂਦਾ ਸਿਆਸੀ ਪ੍ਰਸਥਿਤੀ ਦਾ ਮੁਲਾਂਕਣ ਕਰਨਗੇ ਅਤੇ ਆਪਣੀ ਵਿਸਤ੍ਰਿਤ ਰਿਪੋਰਟ ਕਾਂਗਰਸ ਲੀਡਰਸ਼ਿਪ ਨੂੰ ਸੌਂਪਣਗੇ। ਅਬਜ਼ਰਵਰਾਂ ਦੀ ਰਿਪੋਰਟ ਦੇ ਆਧਾਰ ‘ਤੇ ਹੀ ਪਾਰਟੀ ਭਵਿੱਖ ਦੇ ਜਥੇਬੰਦਕ ਅਤੇ ਸਿਆਸੀ ਫੈਸਲੇ ਲੈ ਸਕਦੀ ਹੈ।

Leave a Reply

Your email address will not be published. Required fields are marked *