Breaking News
Dashmesh GS Electricals Smart Media Insurance Point Tav Prasad

ਅਕਾਲੀ ਦਲ ਦੇ ਕੌਂਸਲਰ ਜਸਬੀਰ ਸਿੰਘ ਜੱਸੀ ਦਾ ਬਨੂੜ ਪੁਹੰਚਣ ‘ਤੇ ਕੀਤਾ ਸਨਮਾਨ

ਬਨੂੜ, 12 ਜੂਨ, 2026:

ਹਲਕਾ ਰਾਜਪੁਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 2 ਤੋਂ ਜੇਤੂ ਕੌਂਸਲਰ ਜਸਬੀਰ ਸਿੰਘ ਜੱਸੀ ਦਾ ਦਸਮੇਸ਼ ਰੀਅਲ ਅਸਟੇਟ ਦਫ਼ਤਰ ਬਨੂੜ ਵਿਖੇ ਪੁੱਜਣ ‘ਤੇ ਸਨਮਾਨ ਕੀਤਾ ਗਿਆ। ਜਸਬੀਰ ਸਿੰਘ ਜੱਸੀ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਲਈ ਮਿਹਨਤ ਕਰ ਰਹੇ ਹਨ।

ਦੱਸਣਯੋਗ ਹੈ ਕਿ ਜਸਬੀਰ ਸਿੰਘ ਜੱਸੀ ਚੌਥੀ ਵਾਰ ਕੌਂਸਲਰ ਬਣੇ ਹਨ। 2003 ਵਿਚ ਵੀ ਜਦੋਂ ਕਾਂਗਰਸ ਦੀ ਸਰਕਾਰ ਸੀ, ਉਸ ਸਮੇਂ ਵੀ ਇਕਲੌਤੇ ਕੌਂਸਲਰ ਜਸਬੀਰ ਸਿੰਘ ਜੱਸੀ ਨੇ ਜਿੱਤ ਦਰਜ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਮਾਣ ਵਧਾਇਆ ਸੀ ।

ਇਸ ਮੌਕੇ ਜਸਬੀਰ ਸਿੰਘ ਜੱਸੀ ਨੂੰ ਪੰਜਾਬੀ ਲੋਕ ਕਲਾ ਕੇਂਦਰ ਦੇ ਪ੍ਰਧਾਨ ਰਜਿੰਦਰ ਸਿੰਘ, ਥੂਹਾ, ਸੀਨੀਅਰ ਮੀਤ ਪ੍ਰਧਾਨ ਭਗਵੰਤ ਸਿੰਘ ਬੂਟਾ ਸਿੰਘ ਵਾਲਾ, ਨੰਬਰਦਾਰ ਕੁਲਬੀਰ ਸਿੰਘ ਹਾਸਮਪੁਰ, ਸਰਕਲ ਪ੍ਰਧਾਨ ਮਲਕੀਤ ਸਿੰਘ ਬਿੱਟੂ ਅਤੇ ਕੁਲਦੀਪ ਸਿੰਘ ਮਨੋਲੀ ਸੂਰਤ ਵਲੋਂ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *