Breaking News
Smart Media Dashmesh Mohali Walk Smart Media Insurance Point Hardev Singh Ubha

ਵੱਡੀ ਖਬਰ: ਕੇਜਰੀਵਾਲ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨਵੰਬਰ ‘ਚ ਹੋਣ ਦਾ ਦਾਅਵਾ

ਭਗਵੰਤ ਮਾਨ ਨੂੰ ਦੁਬਾਰਾ CM ਬਣਾਉਣਾ ਸਭ ਦੀ ਜ਼ਿੰਮੇਵਾਰੀ: ‘ਆਪ’ ਸੁਪਰੀਮੋ

ਬਠਿੰਡਾ, 12 ਜੂਨ 2026 :

ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਬਠਿੰਡਾ ਵਿੱਚ ਇੱਕ ਰੋਡ ਸ਼ੋਅ ਦੌਰਾਨ ਪੰਜਾਬ ਦੀ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ ਬਿਆਨ ਜਾਰੀ ਕਰਕੇ ਸਨਸਨੀਖੇਜ ਖੁਲਾਸਾ ਕੀਤਾ ਹੈ। ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਸੂਬੇ ਵਿੱਚ ਚੋਣਾਂ ਫਰਵਰੀ ਵਿੱਚ ਨਹੀਂ, ਬਲਕਿ ਇਸੇ ਸਾਲ ਨਵੰਬਰ ਵਿੱਚ ਹੋਣਗੀਆਂ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਹੁਣ ਸਿਰਫ਼ ਚਾਰ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ ਅਤੇ ਇਸ ਸਮੇਂ ਸਾਰਿਆਂ ਦਾ ਇੱਕੋ-ਇੱਕ ਨਿਸ਼ਾਨਾ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਹੋਣਾ ਚਾਹੀਦਾ ਹੈ।

ਰੋਡ ਸ਼ੋਅ ਦੌਰਾਨ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਪਿਛਲੇ 75 ਸਾਲਾਂ ਵਿੱਚ ਪੰਜਾਬ ਅੰਦਰ ਬਹੁਤ ਸਾਰੇ ਮੁੱਖ ਮੰਤਰੀ ਅਤੇ ਮੰਤਰੀ ਆਏ ਤੇ ਗਏ, ਪਰ ਭਗਵੰਤ ਮਾਨ ਜਿੰਨਾ ਇਮਾਨਦਾਰ ਕੋਈ ਨਹੀਂ ਰਿਹਾ। ਪੁਰਾਣੇ ਹਰ ਮੁੱਖ ਮੰਤਰੀ ਨੂੰ ਕਿਸੇ ਨਾ ਕਿਸੇ ਦੋਸ਼ ਦਾ ਸਾਹਮਣਾ ਕਰਨਾ ਪਿਆ, ਕੋਈ ਘੁਟਾਲਿਆਂ ਵਿੱਚ ਸ਼ਾਮਲ ਰਿਹਾ, ਜਾਂ ਫਿਰ ਉਨ੍ਹਾਂ ਦੇ ਪਰਿਵਾਰ ਤੇ ਮੰਤਰੀ ਭ੍ਰਿਸ਼ਟਾਚਾਰ ਵਿੱਚ ਫਸੇ ਹੋਏ ਸਨ।” ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਮੇਂ ਵਿੱਚ ਭਗਵੰਤ ਮਾਨ, ਉਨ੍ਹਾਂ ਦੇ ਪਰਿਵਾਰ ਜਾਂ ਕਿਸੇ ਮੰਤਰੀ ‘ਤੇ ਵਿੱਤੀ ਬੇਨਿਯਮੀਆਂ ਦਾ ਇੱਕ ਵੀ ਦੋਸ਼ ਨਹੀਂ ਹੈ।

ਕੇਂਦਰ ਦੀ ਭਾਜਪਾ ਸਰਕਾਰ ‘ਤੇ ਸਿਆਸੀ ਹਮਲਾ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਜਿੱਥੇ ਈਡੀ (ED) ਅਤੇ ਸੀਬੀਆਈ (CBI) ਵਰਗੀਆਂ ਕੇਂਦਰੀ ਏਜੰਸੀਆਂ ਲਗਾਤਾਰ ਕਾਰਵਾਈਆਂ ਕਰ ਰਹੀਆਂ ਹਨ, ਉੱਥੇ ਭਗਵੰਤ ਮਾਨ ਹਰ ਦੋਸ਼ ਤੋਂ ਪੂਰੀ ਤਰ੍ਹਾਂ ਮੁਕਤ ਹਨ। ਉਨ੍ਹਾਂ ਕਿਹਾ, “ਜੇਕਰ ਭਗਵੰਤ ਮਾਨ ‘ਤੇ ਕੋਈ ਛੋਟਾ ਜਿਹਾ ਦੋਸ਼ ਵੀ ਹੁੰਦਾ, ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਬਿਲਕੁਲ ਨਾ ਬਖਸ਼ਦੇ।”

‘ਆਪ’ ਸੁਪਰੀਮੋ ਨੇ ਮਾਨ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਨਤਕ ਫੰਡਾਂ ਦੀ ਬੱਚਤ ਕਰਕੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ ਅਤੇ ਲੱਖਾਂ ਰੁਪਏ ਦੀਆਂ ਬੀਮਾ ਯੋਜਨਾਵਾਂ ਲਾਗੂ ਕੀਤੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਹੁਣ ਸੂਬੇ ਦੀ ਹਰ ਮਾਂ-ਭੈਣ ਨੂੰ ਜਲਦ ਹੀ 1000-1500 ਰੁਪਏ ਮਿਲਣੇ ਸ਼ੁਰੂ ਹੋ ਜਾਣਗੇ।ਉਨ੍ਹਾਂ ਕਿਹਾ ਕਿ ਸਾਲ-2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਨੇ ਇੰਨੇ ਵੱਡੇ ਕੰਮ ਕੀਤੇ ਹਨ ਕਿ ਪੰਜਾਬ ਦੇ ਅਧੂਰੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਾ ਬੇਹੱਦ ਜ਼ਰੂਰੀ ਹੈ।

Leave a Reply

Your email address will not be published. Required fields are marked *