Breaking News
Dashmesh GS Electricals Smart Media Insurance Point Tav Prasad

ਚੰਡੀਗੜ੍ਹ ਦੇ ਨਾਮੀ ਮੈਡੀਕਲ ਸਟੋਰ ‘ਤੇ ਅੰਨ੍ਹੇਵਾਹ ਫਾਇਰਿੰਗ, ਕੈਸ਼ੀਅਰ ਦੀ ਮੌਤ

ਚੰਡੀਗੜ੍ਹ, 13 ਜੂਨ, 2026 :

ਚੰਡੀਗੜ੍ਹ ਵਿੱਚ ਪੀਜੀਆਈ ਨੇੜੇ ਦਿਨ-ਦਿਹਾੜੇ ਵਾਪਰੀ ਇੱਕ ਸਨਸਨੀਖੇਜ਼ ਘਟਨਾ ਨੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਤਿੰਨ ਐਕਟਿਵਾ ਸਵਾਰ ਨਕਾਬਪੋਸ਼ ਹਮਲਾਵਰ, ਸ਼ਹਿਰ ਦੇ ਨਾਮੀ ਸ੍ਰੀ ਕੁਮਾਰ ਮੈਡੀਕਲ ਹਾਲ, ਸੈਕਟਰ-11 ਵਿਖੇ ਆਏ, ਇਹਨਾਂ ਵਿਚੋਂ ਦੋ ਨੇ ਮੈਡੀਕਲ ਸਟੋਰ ਵਿੱਚ ਦਾਖਲ ਹੋ ਕੇ ਕੈਸ਼ੀਅਰ ਉਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਸੀਸੀਟੀਵੀ ਫੁਟੇਜ ਵਿੱਚ ਹਮਲਾਵਰ ਸ਼ਰੇਆਮ ਗੋਲੀਆਂ ਚਲਾਉਂਦੇ ਦਿਖਾਈ ਦੇ ਰਹੇ ਹਨ।

ਚੰਡੀਗੜ੍ਹ ਪੁਲਿਸ ਅਨੁਸਾਰ ਇਹ ਘਟਨਾ ਦੁਪਹਿਰ 2:30 ਵਜੇ ਦੇ ਕਰੀਬ ਵਾਪਰੀ। ਇਸ ਫਾਇਰਿੰਗ ਦੌਰਾਨ ਸਟੋਰ ਦੇ ਕੈਸ਼ੀਅਰ ਸਮੇਤ ਦੋ ਹੋਰ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪੁਲਿਸ ਅਨੁਸਾਰ, ਗੋਲੀਬਾਰੀ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ, ਜਦਕਿ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਕੈਸ਼ੀਅਰ ਜਾਨਕੀ ਦਾਸ ਦੀ ਮੌਤ ਹੋ ਗਈ।

ਸੂਤਰਾਂ ਮੁਤਾਬਕ ਮੈਡੀਕਲ ਸਟੋਰ ਦੇ ਮਾਲਕ ਨੂੰ ਪਹਿਲਾਂ ਵੀ ਫਿਰੌਤੀ ਲਈ ਧਮਕੀ ਭਰੀ ਕਾਲ ਆ ਚੁੱਕੀ ਸੀ, ਜਿਸ ਕਾਰਨ ਪੁਲਿਸ ਇਸ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵਾਰਦਾਤ ਤੋਂ ਬਾਅਦ ਸ਼ਹਿਰ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

Leave a Reply

Your email address will not be published. Required fields are marked *