Breaking News
Smart Media Dashmesh Mohali Walk Smart Media Insurance Point Hardev Singh Ubha

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਮੁੱਖ ਮੰਤਰੀ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਬਿਲਕੁਲ ਸਹੀ: ਬਡਹੇੜੀ

ਪੰਜਾਬ ਕੈਬਨਿਟ ਨੂੰ ਹੁਕਮਨਾਮਾ ਜਾਰੀ ਕਰਕੇ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ

ਚੰਡੀਗੜ੍ਹ, 15 ਜੂਨ, ਪੰਜਾਬੀ ਦੁਨੀਆ ਬਿਊਰੋ :

ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਅਤੇ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਿੱਖ ਸੰਸਥਾਵਾਂ ਸਬੰਧੀ ਕਾਰਵਾਈਆਂ ਕਰਨ ਅਤੇ ਉਨ੍ਹਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ ਗਈ ਹੈ। ਜਿਵੇਂ ਕਿ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਸੰਬੰਧੀ ਕਥਿਤ ਵਾਇਰਲ ਵੀਡੀਓ ਮਾਮਲੇ ਵਿਚ ਦੋਸ਼ੀ, ਗੁਰੂ ਦੋਖੀ ਤੇ ਪੰਥ ਵਿਰੋਧੀ ਕਰਾਰ ਦਿੰਦਿਆਂ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਖ਼ਾਲਸਾ ਪੰਥ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੂੰਹ ਨਾ ਲਗਾਵੇ।

ਇਸ ਮੌਕੇ ਪੰਜ ਸਿੰਘ ਸਾਹਿਬਾਨ ਵਲੋਂ ਵਿਵਾਦਤ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪਾਸ ਕਰਨ ਦੇ ਮਾਮਲੇ ਵਿੱਚ ਪੰਜਾਬ ਦੀ ਸਮੁੱਚੀ ਕੈਬਨਿਟ ਅਤੇ ਵਿਧਾਨ ਸਭਾ ਦੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਸਾਰੇ ਸਿੱਖ ਵਿਧਾਇਕਾਂ ਤੇ ਉਕਤ ਐਕਟ ਨੂੰ ਮਨਜ਼ੂਰੀ ਦੇਣ ਵਾਲੀ ਪੰਜਾਬ ਕੈਬਨਿਟ ਨੂੰ ਹੁਕਮਨਾਮਾ ਜਾਰੀ ਕਰਕੇ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੈਨੇਡਾ ਅਤੇ ਅਮਰੀਕਾ ਨਾਲ ਸੰਬੰਧਿਤ ਦੋ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮਾਮਲੇ ਵਿਚਾਰਦਿਆਂ ਉਨ੍ਹਾਂ ਬਾਰੇ ਵੀ ਅਹਿਮ ਆਦੇਸ਼ ਜਾਰੀ ਕੀਤੇ ਗਏ ਹਨ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਇਹ ਆਦੇਸ਼ ਦੇ ਹੁਕਮਨਾਮੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਾਰੀ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਸਿੱਖ ਇਤਿਹਾਸ ਵਿੱਚ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਨੁਸਾਰ ਸਿੱਖ ਧਰਮ ਦੀ ਰੱਖਿਆ ਅਤੇ ਸਤਿਕਾਰ ਕਰਨ ਵਾਲਿਆਂ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਕੌਮ ਤੇ ਸਿੱਖ ਸੰਸਥਾਵਾਂ ਵਿਰੁੱਧ ਕੂੜ ਪ੍ਰਚਾਰ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *