Breaking News
Dashmesh GS Electricals Smart Media Insurance Point Tav Prasad

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਸਾਹਿਬ ਦੀ ਮੌਜੂਦਗੀ ‘ਚ ਭਾਰੀ ਹੰਗਾਮਾ

ਮੋਹਾਲੀ, 28 ਜੂਨ, ਪੰਜਾਬੀ ਦੁਨੀਆ ਬਿਊਰੋ :

ਸਥਾਨਕ ਇਤਿਹਾਸਕ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਐਤਵਾਰ ਨੂੰ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਮੌਜੂਦਗੀ ਵਿੱਚ ਗੁਰਦੁਆਰਾ ਸਾਹਿਬ ਅੰਦਰ ਇੱਕ ਵਿਅਕਤੀ ਨਾਲ ਕਥਿਤ ਕੁੱਟਮਾਰ ਦੀ ਘਟਨਾ ਸਾਹਮਣੇ ਆਈ। ਇਸ ਘਟਨਾ ਤੋਂ ਬਾਅਦ ਉੱਥੇ ਮੌਜੂਦ ਸੰਗਤ ‘ਚ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਮਾਮਲਾ ਗਰਮਾਉਣ ਮਗਰੋਂ ਨਿਹੰਗ ਸਿੰਘ ਜੱਥੇਬੰਦੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ‘ਚ ਗੁਰਦੁਆਰਾ ਸਾਹਿਬ ਪਹੁੰਚ ਗਏ। ਇਸ ਦੌਰਾਨ ਨਿਹੰਗ ਸਿੰਘਾਂ ਨਾਲ ਕਥਿਤ ਧੱਕਾ-ਮੁੱਕੀ ਹੋਣ ਦੀਆਂ ਵੀ ਗੱਲਾਂ ਸਾਹਮਣੇ ਆਈਆਂ ਹਨ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਰਦੁਆਰਾ ਸਾਹਿਬ ਦਾ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਇਹ ਵਿਵਾਦ ਖੜ੍ਹਾ ਹੋਇਆ। ਫਿਲਹਾਲ ਇਸ ਘਟਨਾ ਸਬੰਧੀ ਅਧਿਕਾਰਕ ਪੱਖ ਜਾਂ ਪੁਲਸ ਵੱਲੋਂ ਵਿਸਥਾਰ ਪੂਰਵਕ ਬਿਆਨ ਸਾਹਮਣੇ ਨਹੀਂ ਆਇਆ। ਘਟਨਾ ਦੇ ਕਾਰਨਾਂ ਅਤੇ ਹਾਲਾਤਾਂ ਬਾਰੇ ਅਜੇ ਹੋਰ ਜਾਣਕਾਰੀ ਨਹੀਂ ਆਈ।

Leave a Reply

Your email address will not be published. Required fields are marked *