Breaking News
Smart Media Dashmesh Insurance Point

ਵਾਰਡ ਨੰ: 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਵੱਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ

ਵਾਰਡ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਦੇ ਜਲਦ ਹੱਲ ਦੀ ਕੀਤੀ ਮੰਗ

ਮੋਹਾਲੀ, 30 ਜੂਨ, ਪੰਜਾਬੀ ਦੁਨੀਆ ਬਿਊਰੋ :

ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਅੱਜ ਮਾਣਯੋਗ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਜੀ ਨਾਲ ਮੁਲਾਕਾਤ ਕਰਕੇ ਆਪਣੇ ਵਾਰਡ ਨੰਬਰ 41 ਅਧੀਨ ਆਉਂਦੇ ਪਿੰਡ ਸੰਭਾਲਕੀ, ਪਿੰਡ ਨਾਨੂੰ ਮਾਜਰਾ, ਵੇਵ ਐਸਟੇਟ ਸੈਕਟਰ-85, ਪ੍ਰੀਤ ਸਿਟੀ ਸੈਕਟਰ-86 ਅਤੇ ਸੈਕਟਰ-88 ਦੇ ਲੋਕਾਂ ਨੂੰ ਦਰਪੇਸ਼ ਮੁੱਖ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਸਮੇਂ ਉਹਨਾਂ ਦੇ ਪਤੀ ਹਰਦੇਵ ਸਿੰਘ ਉੱਭਾ (ਸਟੇਟ ਪ੍ਰੈੱਸ ਸਕੱਤਰ, ਭਾਜਪਾ ਪੰਜਾਬ) ਵੀ ਨਾਲ ਸਨ।

ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਦੇ ਨਿਵਾਸੀ ਲੰਬੇ ਸਮੇਂ ਤੋਂ ਕਈ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਵਿਧਾਇਕ ਸਾਹਿਬ ਕੋਲ ਮੰਗ ਕੀਤੀ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੱਕਾ ਪ੍ਰਬੰਧ ਅਤੇ ਇਲਾਕੇ ਨੂੰ ਸਾਫ਼-ਸੁਥਰਾ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ, ਸੈਨੀਟੇਸ਼ਨ ਅਤੇ ਸੀਵਰੇਜ ਪ੍ਰਣਾਲੀ ਵਿੱਚ ਸੁਧਾਰ, ਪਿੰਡਾਂ ਦੀਆਂ ਨਾਲੀਆਂ, ਗਲੀਆਂ ਅਤੇ ਸੜਕਾਂ ਦੀ ਸਾਫ ਸਫਾਈ ਤੇ ਮੁਰੰਮਤ, ਖਰਾਬ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ ਦੀ ਸਥਾਪਨਾ ਅਤੇ ਮੁਰੰਮਤ, ਘਰ-ਘਰ ਨਿਯਮਿਤ ਕੂੜਾ ਇਕੱਠਾ ਕਰਨ ਦੀ ਵਿਵਸਥਾ, ਨਵੇਂ ਪਾਰਕ ਤੇ ਪੁਰਾਣੇ ਪਾਰਕਾਂ ਦੀ ਸਫ਼ਾਈ ਅਤੇ ਰੱਖ-ਰਖਾਅ, ਟ੍ਰੈਫਿਕ ਸਿਗਨਲਾਂ ਦੀ ਸਥਾਪਨਾ ਅਤੇ ਸਮੂਹ ਵਾਰਡ ਵਿੱਚ ਹੋਰ ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਦੀ ਮੰਗ ਵੀ ਰੱਖੀ।

ਇਸ ਦੌਰਾਨ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਵਾਰਡ ਨੰਬਰ 41 ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਸੰਬੰਧਿਤ ਵਿਭਾਗਾਂ ਅਤੇ ਸਰਕਾਰ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦਿਵਾਉਣ ਲਈ ਹਰ ਸੰਭਵ ਯਤਨ ਜਾਰੀ ਰਹੇਗਾ।

ਇਸ ਮੌਕੇ ਮਾਣਯੋਗ ਵਿਧਾਇਕ ਕੁਲਵੰਤ ਸਿੰਘ ਨੇ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਇਆ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Leave a Reply

Your email address will not be published. Required fields are marked *