
ਕਈ ਸੀਨੀਅਰ ਆਗੂਆਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾਰੀਆਂ
ਚੰਡੀਗੜ੍ਹ, 1 ਜੁਲਾਈ, ਪੰਜਾਬੀ ਦੁਨੀਆ ਬਿਊਰੋ:
ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਦਲਣ ਦੀਆਂ ਕਿਆਸਰਾਈਆਂ ਦੀਆਂ ਖਬਰਾਂ ਨੂੰ ਆਖਰ ਠੱਲ ਪੈ ਗਈ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਦਲਣ ਨੂੰ ਲੈ ਕੇ ਵੱਡਾ ਫੈਸਲਾ ਸਾਹਮਣੇ ਆਇਆ ਹੈ। ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਨਹੀਂ ਬਦਲਿਆ ਗਿਆ ਹੈ, ਭਾਵ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਹਿਣਗੇ, ਸਗੋਂ ਹੋਰ ਸੀਨੀਅਰ ਲੀਡਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ।
ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਪੱਤਰ ਅਨੁਸਾਰ ਅਮਰਿੰਦਰ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਦਕਿ ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ ਜਦਕਿ ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਬਣੇ ਰਹਿਣਗੇ।
ਪੜੋ ਪੱਤਰ

