Breaking News
Dashmesh GS Electricals Smart Media Insurance Point Tav Prasad

Breaking: PM ਨਰਿੰਦਰ ਮੋਦੀ ਦੀ ਪੰਜਾਬ ਫੇਰੀ ਜਲਦ

ਚੰਡੀਗੜ੍ਹ, 2 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਪੰਜਾਬ ਦਾ ਦੌਰਾ ਕਰਨਗੇ। ਇਸ ਦਾ ਐਲਾਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇੱਕ ਵੱਡੇ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ ਅਤੇ ਸੂਬੇ ਲਈ ਕਈ ਹੋਰ ਵਿਕਾਸ ਕਾਰਜਾਂ ਦਾ ਵੀ ਐਲਾਨ ਕਰਨਗੇ। ਹਾਲਾਂਕਿ, ਦੌਰੇ ਦੀ ਮਿਤੀ ਨੂੰ ਅਜੇ ਤੱਕ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ।

ਬਿੱਟੂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦੀਆਂ ਤਾਰੀਖਾਂ ‘ਤੇ ਮੋਹਰ ਲੱਗਣਾ ਅਜੇ ਬਾਕੀ ਹੈ, ਪਰ ਉਹ ਇਸੇ ਮਹੀਨੇ ਪੰਜਾਬ ਆਉਣਗੇ ਤੇ ਸੂਬੇ ਦੇ ਲੋਕਾਂ ਨੂੰ ਵੱਡੇ ਪ੍ਰਾਜੈਕਟ ਦੇ ਕੇ ਜਾਣਗੇ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ, 1 ਫਰਵਰੀ ਨੂੰ, ਪ੍ਰਧਾਨ ਮੰਤਰੀ ਨੇ ਜਲੰਧਰ ਵਿੱਚ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ ਸੀ ਅਤੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਆਬਾ ਖੇਤਰ ਵਿੱਚ ਦਲਿਤ ਵੋਟਰਾਂ ਨੂੰ ਲੁਭਾਉਣ ਲਈ ਭਾਜਪਾ ਦੀ ਵੱਡੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਸੀ।

Leave a Reply

Your email address will not be published. Required fields are marked *