Breaking News
Smart Media Dashmesh Mohali Walk Smart Media Insurance Point Hardev Singh Ubha

ਸੰਭਾਲਕੀ ਤੇ ਨਾਨੂ ਮਾਜਰਾ ‘ਚ ਪਾਣੀ ਭਰਨ ਨਾਲ ਲੋਕ ਪ੍ਰੇਸ਼ਾਨ

ਸਫ਼ਾਈ ਅਤੇ ਨਿਕਾਸੀ ਦੇ ਤੁਰੰਤ ਪ੍ਰਬੰਧ ਕੀਤੇ ਜਾਣ: ਗੁਰਪ੍ਰੀਤ ਕੌਰ ਉੱਭਾ

ਮੋਹਾਲੀ, 6 ਜੁਲਾਈ, ਪੰਜਾਬੀ ਦੁਨੀਆ ਬਿਊਰੋ

ਵਾਰਡ ਨੰਬਰ 41 ਦੀ ਮਿਊਂਸਿਪਲ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਮੋਹਾਲੀ ਦੇ ਪ੍ਰਸ਼ਾਸਨ ਅਤੇ ਮਾਣਯੋਗ ਮੇਅਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਪਿੰਡ ਸੰਭਾਲਕੀ ਅਤੇ ਨਾਨੂ ਮਾਜਰਾ ਵਿੱਚ ਗਲੀਆਂ, ਨਾਲੀਆਂ ਅਤੇ ਮੁੱਖ ਨਾਲੇ ਦੀ ਲੰਬੇ ਸਮੇਂ ਤੋਂ ਸਫ਼ਾਈ ਨਾ ਹੋਣ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋ ਗਿਆ ਹੈ। ਇਸ ਕਾਰਨ ਸਥਾਨਕ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ।

ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਵੱਲੋਂ ਸਫ਼ਾਈ ਅਤੇ ਡਰੇਨੇਜ ਪ੍ਰਬੰਧਾਂ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਨਾਲੀਆਂ ਅਤੇ ਨਾਲੇ ਦੀ ਸਫ਼ਾਈ ਕਰਵਾ ਕੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਵੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਨ੍ਹਾਂ ਨਗਰ ਨਿਗਮ ਦੇ ਕਮਿਸ਼ਨਰ, ਸਬੰਧਤ ਅਧਿਕਾਰੀਆਂ ਅਤੇ ਮਾਣਯੋਗ ਮੇਅਰ ਨੂੰ ਅਪੀਲ ਕੀਤੀ ਕਿ ਪਿੰਡ ਸੰਭਾਲਕੀ ਅਤੇ ਨਾਨੂ ਮਾਜਰਾ ਦਾ ਤੁਰੰਤ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਜਾਵੇ, ਗਲੀਆਂ, ਨਾਲੀਆਂ ਅਤੇ ਮੁੱਖ ਨਾਲੇ ਦੀ ਜੰਗੀ ਪੱਧਰ ‘ਤੇ ਸਫ਼ਾਈ ਕਰਵਾਈ ਜਾਵੇ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਥਾਈ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ, ਤਾਂ ਜੋ ਇਲਾਕਾ ਵਾਸੀਆਂ ਨੂੰ ਜਲਦ ਰਾਹਤ ਮਿਲ ਸਕੇ। ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਣੀ ਚਾਹੀਦੀ।

Leave a Reply

Your email address will not be published. Required fields are marked *