Breaking News
Smart Media Dashmesh Mohali Walk Smart Media Insurance Point Hardev Singh Ubha

ਬੇਅਦਬੀ ਮਾਮਲਾ: SIT ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ

ਚੰਡੀਗੜ੍ਹ, 16 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੋਮਵਾਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ SIT ਵੱਲੋਂ ਸੁਖਬੀਰ ਬਾਦਲ ਤੋਂ ਆਉਂਦੇ ਸੋਮਵਾਰ ਨੂੰ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਜਾਣਕਾਰੀ ਮੁਤਾਬਕ, ਭਾਜਪਾ ਆਗੂ ਵਿਜੇ ਸਾਂਪਲਾ ਦੇ ਹਾਲੀਆ ਬਿਆਨ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਸਾਂਪਲਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਬੇਅਦਬੀ ਮਾਮਲੇ ਸਬੰਧੀ ਸੁਖਬੀਰ ਬਾਦਲ ਨਾਲ ਰਾਜਪਾਲ ਨੂੰ ਦਿੱਤੇ ਗਏ ਪ੍ਰਤੀਨਿਧ ਪੱਤਰ ‘ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਅਪਡੇਟ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਪੈਦਾ ਹੋ ਗਈ ਹੈ।

Leave a Reply

Your email address will not be published. Required fields are marked *