Breaking News
Dashmesh GS Electricals Smart Media Insurance Point Tav Prasad

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਬਿੱਟੂ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਹੈ। ਇਸ ਸਬੰਧੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਅਧਿਕਾਰਤ ਬਿਆਨ ਵਿੱਚ ਜਾਣਕਾਰੀ ਦਿੱਤੀ ਗਈ।

ਅਸਤੀਫੇ ਦੇ ਕਾਰਨਾਂ ਬਾਰੇ ਹਾਲੇ ਕੋਈ ਅਧਿਕਾਰਕ ਸਪੱਸ਼ਟੀਕਰਨ ਸਾਹਮਣੇ ਨਹੀਂ ਆਇਆ, ਪਰ ਰਾਜਨੀਤਿਕ ਗਲਿਆਰਿਆਂ ਵਿੱਚ ਇਸ ਨੂੰ ਪੰਜਾਬ ਦੀ ਸਿਆਸਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਚਰਚਾ ਹੈ ਕਿ ਭਾਰਤੀ ਜਨਤਾ ਪਾਰਟੀ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਰਵਨੀਤ ਬਿੱਟੂ ਨੂੰ ਸੰਗਠਨ ਵਿੱਚ ਕੋਈ ਅਹਿਮ ਜ਼ਿੰਮੇਵਾਰੀ ਸੌਂਪ ਸਕਦੀ ਹੈ। ਪਰ ਇਸ ਸੰਬੰਧੀ ਭਾਜਪਾ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ।

Leave a Reply

Your email address will not be published. Required fields are marked *