
ਕਟਘੋਰਾ (ਛੱਤੀਸਗੜ੍ਹ), 1 ਅਗਸਤ, ਪੰਜਾਬੀ ਦੁਨੀਆ ਬਿਊਰੋ:
ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਦੇ ਕਟਘੋਰਾ ਸਥਿਤ ਅਟਲ ਪਰਿਸਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਜੀ ਦੀ ਮੂਰਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੋਸ਼ਲ ਮੀਡੀਆ ‘ਤੇ ਇਹ ਦਾਅਵਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਕਿ ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਤਾਂਬੇ ਦੀ ਮੂਰਤੀ ‘ਤੇ ਭਾਰੀ ਮੀਂਹ ਪੈਣ ਤੋਂ ਬਾਅਦ ਰੰਗ ਉਤਰ ਗਿਆ ਅਤੇ ਅੰਦਰੋਂ ਸੀਮੈਂਟ ਦੀ ਬਣਤਰ ਸਾਹਮਣੇ ਆ ਗਈ।
ਇਸ ਘਟਨਾ ਤੋਂ ਬਾਅਦ ਵਿਰੋਧੀ ਧਿਰ ਨੇ ਨਿਰਮਾਣ ਕਾਰਜ ਵਿੱਚ ਵਿੱਤੀ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ ਅਤੇ ਪੂਰੇ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਸਥਾਨਕ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੰਬੰਧਿਤ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਹੈ। ਹਾਲਾਂਕਿ 14 ਲੱਖ ਰੁਪਏ ਦੀ ਲਾਗਤ ਅਤੇ ਮੂਰਤੀ ਦੇ ਨਿਰਮਾਣ ਸਬੰਧੀ ਦਾਅਵਿਆਂ ਦੀ ਅਧਿਕਾਰਕ ਪੁਸ਼ਟੀ ਅਜੇ ਤੱਕ ਨਹੀਂ ਹੋਈ। ਇਸ ਮਾਮਲੇ ਨੇ ਸੂਬੇ ਵਿੱਚ ਸਿਆਸੀ ਮਾਹੌਲ ਗਰਮਾ ਦਿੱਤਾ ਹੈ ਅਤੇ ਲੋਕਾਂ ਵਿੱਚ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।