Breaking News
Smart Media Dashmesh Mohali Walk Smart Media Insurance Point Hardev Singh Ubha

Breaking : ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ: 10 ਮਈ, ਪੰਜਾਬੀ ਦੁਨੀਆ ਬਿਊਰੋ : 

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਅੱਜ 1 ਜੂਨ 2024 ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੇ ਬੈਂਚ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਦੀ ਸੁਣਵਾਈ ਤੋਂ ਬਾਅਦ ਇਹ ਹੁਕਮ ਸੁਣਾਇਆ। ਮਾਨਯੋਗ ਅਦਾਲਤ ਵਲੋਂ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ, ਹਾਲਾਂਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਸੰਵਿਧਾਨਕ ਅਧਿਕਾਰ ਨਹੀਂ ਹੈ। 1 ਜੂਨ ਤੱਕ ਅੰਤਰਿਮ ਜ਼ਮਾਨਤ ਦਾ ਮਤਲਬ ਹੈ ਕਿ 25 ਮਈ ਨੂੰ ਦਿੱਲੀ ਦੀਆਂ ਵੋਟਾਂ ਪੈਣ ਮੌਕੇ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਹੋਣਗੇ। 2 ਜੂਨ ਨੂੰ ਕੇਜਰੀਵਾਲ ਨੂੰ ਆਤਮ ਸਮਰਪਣ ਕਰਨਾ ਪਵੇਗਾ। ਉਹ 4 ਜੂਨ, 2024 ਨੂੰ ਵੋਟਾਂ ਦੀ ਗਿਣਤੀ ਅਤੇ ਨਤੀਜੇ ਵਾਲੇ ਦਿਨ ਜੇਲ੍ਹ ਵਿੱਚ ਹੋਣਗੇ।

Leave a Reply

Your email address will not be published. Required fields are marked *