Breaking News
Smart Media Dashmesh Insurance Point

ਆਰਬੀਯੂ ਦੀ ਅਰਚੀਸ਼ਾ ਠਾਕੁਰ ਬਣੀ ‘ਮਿਸ ਮਿੰਜਰ ਕੁਈਨ 2026’ ਦੀ ਪਹਿਲੀ ਰਨਰ-ਅੱਪ

ਮੋਹਾਲੀ, 4 ਅਗਸਤ, ਪੰਜਾਬੀ ਦੁਨੀਆ ਬਿਊਰੋ :

ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ) ਦੀ ਵਿਦਿਆਰਥਣ ਅਰਚੀਸ਼ਾ ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਖੇ ਕਰਵਾਏ ਗਏ ਵੱਕਾਰੀ ਅੰਤਰਰਾਸ਼ਟਰੀ ਮਿੰਜਰ ਮੇਲੇ ਵਿੱਚ ‘ਮਿਸ ਮਿੰਜਰ ਕੁਈਨ 2026’ ਦੀ ਪਹਿਲੀ ਰਨਰ-ਅੱਪ ਦਾ ਖ਼ਿਤਾਬ ਜਿੱਤ ਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਯੂਨੀਵਰਸਿਟੀ ਸਕੂਲ ਆਫ਼ ਫਿਜ਼ੀਓਥੈਰੇਪੀ ਐਂਡ ਰੇਡੀਓਲੋਜੀ ਦੀ ਚੌਥੇ ਸਾਲ (7ਵੇਂ ਸਮੈਸਟਰ) ਦੀ ਵਿਦਿਆਰਥਣ ਅਰਚੀਸ਼ਾ ਨੂੰ ਇਹ ਸਨਮਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਪ੍ਰਦਾਨ ਕੀਤਾ ਗਿਆ।

ਸਕੂਲ ਦੇ ਡੀਨ ਪ੍ਰੋ. (ਡਾ.) ਲਲਿਤ ਕੁਮਾਰ ਗੁਪਤਾ ਨੇ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਰਵਪੱਖੀ ਸ਼ਖਸੀਅਤ ਵਿਕਾਸ ਦਾ ਪ੍ਰਤੀਕ ਹੈ।

ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਅਰਚੀਸ਼ਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਸਫਲਤਾ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਲਗਨ ਅਤੇ ਮਿਹਨਤ ਨਾਲ ਅਕਾਦਮਿਕ ਦੇ ਨਾਲ-ਨਾਲ ਸੱਭਿਆਚਾਰਕ ਖੇਤਰ ਵਿੱਚ ਵੀ ਉੱਚੀਆਂ ਉਡਾਣਾਂ ਭਰੀਆਂ ਜਾ ਸਕਦੀਆਂ ਹਨ। ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Leave a Reply

Your email address will not be published. Required fields are marked *