
ਚੰਡੀਗੜ੍ਹ, 10 ਮਈ, ਪੰਜਾਬੀ ਦੁਨੀਆ ਬਿਊਰੋ:
ਭਾਜਪਾ ਨੇ ਫਤਿਹਗੜ੍ਹ ਸਾਹਿਬ ਤੋਂ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਗੇਜਾ ਰਾਮ ਨੂੰ ਆਪਣਾ ਉਮੀਦਵਾਰ ਐਲਾਨਿਆਂ ਹੈ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਇਸ ਤੋਂ ਪਹਿਲਾਂ ਪੰਜਾਬ ‘ਚ 12 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਫਤਿਹਗੜ੍ਹ ਸੀਟ ਦੇ ਐਲਾਨ ਤੋਂ ਬਾਅਦ ਕੁੱਲ 13 ਸੀਟਾਂ ‘ਤੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ।