Breaking News
Smart Media Dashmesh Mohali Walk Smart Media Insurance Point Hardev Singh Ubha

ਵਿਜੀਲੈਂਸ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ‘ਚ 1138 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 19 ਅਗਸਤ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 16 ਮਾਰਚ, 2022 ਤੋਂ 31 ਜੁਲਾਈ, 2026 ਤੱਕ ਕੁੱਲ 1091 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1138 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਕੁੱਲ 298 ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ 150 ਭ੍ਰਿਸ਼ਟਾਚਾਰ ਮਾਮਲਿਆਂ ਵਿੱਚ 242 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ 523 ਟ੍ਰੈਪ ਮਾਮਲਿਆਂ ਵਿੱਚ 630 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਉਕਤ ਸਮੇਂ ਦੌਰਾਨ 536 ਅਪਰਾਧਿਕ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸਮੇਂ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ 117 ਮਾਮਲਿਆਂ ਵਿੱਚ  ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 181 ਹੋਰ ਵਿਜੀਲੈਂਸ ਜਾਂਚਾਂ ਵੀ ਦਰਜ ਕੀਤੀਆਂ ਗਈਆਂ ਹਨ।

Leave a Reply

Your email address will not be published. Required fields are marked *