Breaking News
Smart Media Dashmesh Insurance Point

ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਦੀ ਹੋਈ ਮੌਤ

ਨਵੀਂ ਦਿੱਲੀ, 20 ਅਗਸਤ, ਪੰਜਾਬੀ ਦੁਨੀਆ ਬਿਊਰੋ:

1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਹੋਈਆਂ ਹੱਤਿਆਵਾਂ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਦੀ ਵੀਰਵਾਰ ਨੂੰ ਦਿੱਲੀ ਵਿੱਚ ਮੌਤ ਹੋ ਗਈ। ਉਨ੍ਹਾਂ ਦੇ ਵਕੀਲ ਨੇ ਇਸ ਦੀ ਪੁਸ਼ਟੀ ਕੀਤੀ। 80 ਸਾਲਾ ਸੱਜਣ ਕੁਮਾਰ ਦੀ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਸਫਦਰਜੰਗ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਭੂਮਿਕਾ ਲਈ ਦੋਸ਼ੀ ਠਹਿਰਾਇਆ ਗਿਆ ਸੀ। ਦਿੱਲੀ ਹਾਈ ਕੋਰਟ ਨੇ 2018 ਵਿੱਚ ਉਨ੍ਹਾਂ ਨੂੰ ਇੱਕ ਸਿੱਖ ਪਰਿਵਾਰ ਦੇ ਪੰਜ ਮੈਂਬਰਾਂ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸੱਜਣ ਕੁਮਾਰ ਕਾਂਗਰਸ ਦੇ ਪ੍ਰਮੁੱਖ ਆਗੂ ਰਹੇ ਸਨ ਅਤੇ ਦਿੱਲੀ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ 1984 ਦੇ ਦੰਗਿਆਂ ਨਾਲ ਸਬੰਧਤ ਮਾਮਲੇ ਮੁੜ ਚਰਚਾ ਵਿੱਚ ਆ ਗਏ ਹਨ।

Leave a Reply

Your email address will not be published. Required fields are marked *