Breaking News
Smart Media Dashmesh Mohali Walk Smart Media Insurance Point Hardev Singh Ubha

ਸਮਾਜਿਕ ਜ਼ਿੰਮੇਵਾਰੀ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਈ.ਐੱਸ.ਆਰ. ਐਵਾਰਡਜ਼ ਨਾਲ ਸਨਮਾਨਿਤ

ਮੋਹਾਲੀ, 2 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਸਿੱਖਿਆ, ਸਮਾਜਿਕ ਜ਼ਿੰਮੇਵਾਰੀ ਅਤੇ ਉੱਤਮਤਾ (ਈ.ਐੱਸ.ਆਰ.) ਐਵਾਰਡਜ਼-2026 ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਜਾਗਰੂਕਤਾ ਅਤੇ ਪਾਣੀ ਦੀ ਸੰਭਾਲ ਸਬੰਧੀ ਕਰਵਾਏ ਗਏ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੇ ਮੁੱਖ ਮਹਿਮਾਨ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਲੀਡਰਸ਼ਿਪ ਅਤੇ ਜਨਤਕ ਸੇਵਾ ਦੀ ਮਜ਼ਬੂਤ ਨੀਂਹ ਸਮਾਜਿਕ ਬਰਾਬਰੀ, ਭਾਈਚਾਰਕ ਸਾਂਝ ਅਤੇ ਜ਼ਿੰਮੇਵਾਰੀ ਦੀ ਭਾਵਨਾ ’ਤੇ ਆਧਾਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

ਵਿਸ਼ੇਸ਼ ਮਹਿਮਾਨ ਪੰਜਾਬ ਦੇ ਸਾਬਕਾ ਡੀ.ਜੀ.ਪੀ. ਈਸ਼ਵਰ ਸਿੰਘ ਨੇ ਜਨਤਕ ਸੇਵਾ ਵਿੱਚ ਅਨੁਸ਼ਾਸਨ, ਇਮਾਨਦਾਰੀ ਅਤੇ ਸਮਰਪਣ ਦੀ ਮਹੱਤਤਾ ਉਜਾਗਰ ਕਰਦਿਆਂ ਪਾਣੀ, ਬਿਜਲੀ ਅਤੇ ਵਾਤਾਵਰਣ ਦੀ ਸੰਭਾਲ ਲਈ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਪ੍ਰੇਰਿਤ ਕੀਤਾ।

ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਈ.ਐੱਸ.ਆਰ. ਐਵਾਰਡਜ਼ ਨੂੰ ਨੌਜਵਾਨਾਂ ਨੂੰ ਕਰੀਅਰ ਦੀਆਂ ਇੱਛਾਵਾਂ ਨਾਲ ਸਮਾਜਿਕ ਜ਼ਿੰਮੇਵਾਰੀ ਜੋੜਨ ਦਾ ਸਾਰਥਕ ਮੰਚ ਦੱਸਿਆ। ਇਸ ਮੌਕੇ ਆਰ.ਬੀ.ਯੂ. ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਅਤੇ ਪ੍ਰੋ-ਵਾਈਸ-ਚਾਂਸਲਰ ਪ੍ਰੋ. (ਡਾ.) ਸਤੀਸ਼ ਕੁਮਾਰ ਨੇ ਵੀ ਸੰਬੋਧਨ ਕੀਤਾ।

ਡੀਨ ਵਿਦਿਆਰਥੀ ਭਲਾਈ ਪ੍ਰੋ. (ਡਾ.) ਸਿਮਰਜੀਤ ਕੌਰ ਦੀ ਅਗਵਾਈ ਹੇਠ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਪੱਧਰ ’ਤੇ ਈ.ਐੱਸ.ਆਰ. ਮੁਕਾਬਲੇ ਕਰਵਾਏ ਗਏ। ਇਸ ਮੌਕੇ ਫਸਟ ਏਡ ਸਿਖਲਾਈ ਸਫਲਤਾਪੂਰਵਕ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਭੇਟ ਕੀਤੇ ਗਏ।

Leave a Reply

Your email address will not be published. Required fields are marked *