Breaking News
Smart Media Dashmesh Mohali Walk Smart Media Insurance Point Hardev Singh Ubha

ਭਾਰੀ ਮੀਂਹ ਕਾਰਨ ਦਿੱਲੀ ਹਵਾਈ ਅੱਡਾ ਹੋਇਆ ਜਲ-ਥਲ,ਅਨੇਕਾਂ ਉਡਾਣਾਂ ਪ੍ਰਭਾਵਿਤ

ਨਵੀਂ ਦਿੱਲੀ, 4 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਦੁਪਹਿਰ ਪਏ ਭਾਰੀ ਮੀਂਹ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ। ਤੇਜ਼ ਬਾਰਿਸ਼ ਕਾਰਨ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹਵਾਈ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਅਤੇ ਕਈ ਥਾਵਾਂ ’ਤੇ ਪਾਣੀ ਖੜ੍ਹਾ ਹੋ ਗਿਆ। ਹਵਾਈ ਅੱਡੇ ਦੇ ਅੰਦਰ ਪਾਣੀ ਭਰਨ ਕਾਰਨ ਯਾਤਰੀਆਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਮੌਸਮ ਖ਼ਰਾਬ ਹੋਣ ਕਾਰਨ ਅਹਿਮਦਾਬਾਦ, ਮੁੰਬਈ ਅਤੇ ਪੋਰਟ ਬਲੇਅਰ ਸਮੇਤ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਪਹੁੰਚਣ ਵਾਲੀਆਂ ਕਈ ਘਰੇਲੂ ਉਡਾਣਾਂ ਦੇਰੀ ਨਾਲ ਚੱਲੀਆਂ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ ਵਿੱਚ ਅਗਲੇ ਤਿੰਨ ਘੰਟਿਆਂ ਦੌਰਾਨ ਹੋਰ ਤੇਜ਼ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ।

IMD ਮੁਤਾਬਕ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਦਰਮਿਆਨਾ ਮੀਂਹ ਪੈ ਸਕਦਾ ਹੈ, ਜਦਕਿ ਕੁਝ ਥਾਵਾਂ ’ਤੇ 50 ਤੋਂ 100 ਮਿਲੀਮੀਟਰ ਤੱਕ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਗਰਜ-ਚਮਕ, ਬਿਜਲੀ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਨ੍ਹਾਂ ਦੇ ਝੱਖੜ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੇ ਹਨ।

ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਨੀਵੇਂ ਇਲਾਕਿਆਂ ਅਤੇ ਅੰਡਰਪਾਸਾਂ ਵਿੱਚ ਪਾਣੀ ਭਰਨ ਦੀ ਸੰਭਾਵਨਾ ਹੈ।ਸ਼ੁੱਕਰਵਾਰ ਸ਼ਾਮ 5.30 ਵਜੇ ਤੱਕ ਪਾਲਮ ਵਿੱਚ 75.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਨਰਾਇਣਾ ਵਿੱਚ 54, ਜਨਕਪੁਰੀ ਵਿੱਚ 48.5, ਲੋਧੀ ਰੋਡ ਵਿੱਚ 34.6 ਅਤੇ ਸਫਦਰਜੰਗ ਵਿੱਚ 32.6 ਮਿਲੀਮੀਟਰ ਵਰਖਾ ਹੋਈ।

ਮਾਨਸੂਨ ਦੌਰਾਨ ਦਿੱਲੀ ਵਿੱਚ ਹੁਣ ਤੱਕ ਕੁੱਲ 509.8 ਮਿਲੀਮੀਟਰ ਮੀਂਹ ਦਰਜ ਕੀਤਾ ਜਾ ਚੁੱਕਾ ਹੈ।

Leave a Reply

Your email address will not be published. Required fields are marked *