Breaking News
Smart Media Dashmesh Mohali Walk Smart Media Insurance Point Hardev Singh Ubha

ਲੋਕ ਸਭਾ ਚੋਣਾਂ-2024 ਦੇ ਚੌਥੇ ਪੜਾਅ ਲਈ ਵੋਟਿੰਗ ਜਾਰੀ

ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਅਸਦੁਦੀਨ ਓਵੈਸੀ ਨੇ ਹੈਦਰਾਬਾਦ ਵਿੱਚ ਆਪਣੀ ਵੋਟ

ਨਵੀਂ ਦਿੱਲੀ, 13 ਮਈ, ਪੰਜਾਬੀ ਦੁਨੀਆ ਬਿਊਰੋ :

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਲਈ ਅੱਜ ਸਵੇਰੇ 7 ਵਜੇ 9 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 96 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ। ਜ਼ਿਕਰਯੋਗ ਹੈ ਕਿ ਚੌਥੇ ਪੜਾਅ ਲਈ ਚੋਣ ਪ੍ਰਚਾਰ ਸ਼ਨੀਵਾਰ 11 ਮਈ ਨੂੰ ਖਤਮ ਹੋ ਗਿਆ ਸੀ।

ਇਸ ਪੜਾਅ ‘ਚ ਆਂਧਰਾ ਪ੍ਰਦੇਸ਼ ਦੀਆਂ ਸਾਰੀਆਂ 25 ਸੀਟਾਂ ਅਤੇ ਤੇਲੰਗਾਨਾ ਦੀਆਂ 17 ਸੀਟਾਂ ‘ਤੇ ਵੋਟਾਂ ਪੈਣਗੀਆਂ। ਉੱਤਰ ਪ੍ਰਦੇਸ਼ ਦੀਆਂ 13, ਮਹਾਰਾਸ਼ਟਰ ਦੀਆਂ 11, ਪੱਛਮੀ ਬੰਗਾਲ ਦੀਆਂ 8, ਮੱਧ ਪ੍ਰਦੇਸ਼ ਦੀਆਂ 8, ਬਿਹਾਰ ਦੀਆਂ 5, ਝਾਰਖੰਡ ਅਤੇ ਉੜੀਸਾ ਦੀਆਂ 4-4 ਸੀਟਾਂ ਦੇ ਨਾਲ-ਨਾਲ ਜੰਮੂ-ਕਸ਼ਮੀਰ ਦੀ ਇਕ ਸੀਟ ‘ਤੇ ਵੀ ਵੋਟਿੰਗ ਹੋਵੇਗੀ।

ਇਸ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਅਸਦੁਦੀਨ ਓਵੈਸੀ ਨੇ ਹੈਦਰਾਬਾਦ ਵਿੱਚ ਆਪਣੀ ਵੋਟ ਪਾਈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਉਜੈਨ ਦੇ ਇੱਕ ਪੋਲਿੰਗ ਸਟੇਸ਼ਨ ‘ਤੇ ਆਪਣੀ ਵੋਟ ਪਾਈ ਜਦਕਿ ਉਪ ਮੁੱਖ ਮੰਤਰੀ ਜਗਦੀਸ਼ ਦੇਵੜਾ ਮੰਦਸੌਰ ਵਿੱਚ ਆਪਣੀ ਵੋਟ ਪਾਉਣ ਪੁੱਜੇ।

ਚੋਣ ਮੈਦਾਨ ਵਿਚ ਉਤਰੇ ਪ੍ਰਮੁੱਖ ਉਮੀਦਵਾਰਾਂ ਵਿਚ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ (ਕਨੌਜ, ਯੂਪੀ), ਕੇਂਦਰੀ ਮੰਤਰੀ ਗਿਰੀਰਾਜ ਸਿੰਘ (ਬੇਗੂਸਰਾਏ, ਬਿਹਾਰ), ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ (ਬਹਿਰਾਮਪੁਰ, ਪੱਛਮੀ ਬੰਗਾਲ), ਏਆਈਐਮਆਈਐਮ ਦੇ ਪ੍ਰਧਾਨ ਅਸਦੁਦੀਨ ਓਵੈਸੀ (ਹੈਦਰਾਬਾਦ, ਤੇਲੰਗਾਨਾ) ਸ਼ਾਮਲ ਹਨ। ਅਤੇ ਆਂਧਰਾ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਵਾਈਐਸ ਸ਼ਰਮੀਲਾ (ਕਡਪਾ)।

ਦੱਸਣਯੋਗ ਹੈ ਕਿ ਪੰਜਵੇਂ ਪੜਾਅ ਲਈ ਵੋਟਾਂ 20 ਮਈ, ਛੇਵਾਂ 25 ਮਈ ਅਤੇ ਸੱਤਵੇਂ ਪੜਾਅ ਲਈ 1 ਜੂਨ ਨੂੰ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

Leave a Reply

Your email address will not be published. Required fields are marked *