
ਮੋਹਾਲੀ, 12 ਸਤੰਬਰ, ਪੰਜਾਬੀ ਦੁਨੀਆ ਬਿਊਰੋ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਅਧੀਨ ਅਤੇ ਜਸਟਿਸ ਸ੍ਰੀ ਜਸਗੁਰਪ੍ਰੀਤ ਸਿੰਘ ਪੁਰੀ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਵਿਚ ਅੱਜ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਪਾਣੀ ਦੇ ਬਿਲਾਂ ਸਬੰਧੀ ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ।
ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 18 ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਹਰਦੀਪ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀਮਤੀ ਨੀਤਿਕਾ ਵਰਮਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਤੇਜਪ੍ਰਤਾਪ ਸਿੰਘ ਰੰਧਾਵਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀਮਤੀ ਨਵਦੀਪ ਕੌਰ ਗਿੱਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਰਣਧੀਰ ਵਰਮਾ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਸ੍ਰੀ ਅਮਨਪ੍ਰੀਤ ਸਿੰਘ, ਵਧੀਕ ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਸ੍ਰੀ ਅਭੇ ਰਾਜਨ ਸ਼ੁਕਲਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਪੂਨਮ ਕਸਿ਼ਅਪ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਕਿਰਨਦੀਪ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਸੰਗਮ ਕੌਸ਼ਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਪੱਲਵ ਅਰੋੜਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਗੁਰਲੀਨ ਕੌਰ,ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਅਨੁ ਚੌਧਰੀ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਕਮਲ ਵਰਿੰਦਰ, ਪ੍ਰਜ਼ਾਈਡਿੰਗ ਅਫਸਰ, ਇੰਡਸਟਰੀਅਲ ਟ੍ਰਿਬਿਊਨਲ, ਸ੍ਰੀਮਤੀ ਗੁਰਮੀਤ ਕੌਰ, ਚੇਅਰਪਰਸਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਤਹਿਸੀਲਦਾਰ, ਐਸ.ਏ.ਐਸ. ਨਗਰ, ਨਾਇਬ ਤਹਿਸੀਲਦਾਰ ਬਨੂੜ ਅਤੇ ਪ੍ਰਜਾਈਡਿੰਗ ਅਫਸਰ, ਜਿਲ੍ਹਾ ਕੰਜਿ਼ਊਮਰ ਕਮਿਸ਼ਨ ਵਲੋਂ ਕੀਤੀ ਗਈ।
ਇਸ ਤੋਂ ਇਲਾਵਾ ਸਬ—ਡਵੀਜ਼ਨ, ਡੇਰਾਬੱਸੀ ਵਿਖੇ 6 ਬੈਂਚ, ਸ੍ਰੀਮਤੀ ਸੁਦੀਪਾ ਕੌਰ, ਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਗੁਰਪ੍ਰੀਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਨੰਦਿਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਰੇਨਿਕਾ ਗੇਰਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਅਮਿਤ ਗੁਪਤਾ, ਐਸ.ਡੀ.ਐਮ. ਅਤੇ ਸ੍ਰੀ ਬੀਰ ਕਰਨ, ਤਹਿਸੀਲਦਾਰ, ਡੇਰਾਬੱਸੀ, ਖਰੜ ਵਿਖੇ 5 ਬੈਂਚ ਸ੍ਰੀ ਮਨਦੀਪ ਸਿੰਘ ਕੈਂਥ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਸ਼ਵੇਤਾ ਦਾਸ, ਸਿਵਲ ਜੱਜ (ਜੂਨੀਅਰ ਡਵੀਜ਼ਨ), ਡਾ. ਸੀਮਾ ਅਗਨੀਹੋਤਰੀ, ਸਿਵਲ ਜੱਜ (ਜੂਨੀਅਰ ਡਵੀਜ਼ਨ), ਨਾਇਬ ਤਹਿਸੀਲਦਾਰ, ਖਰੜ ਅਤੇ ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।
ਇਸ ਰਾਸ਼ਟਰੀ ਲੋਕ ਅਦਾਲਤ ਲਈ ਮੋਹਾਲੀ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ—ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਅਤੁਲ ਕਸਾਨਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ—ਕੱਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਵਲੋਂ ਸਮੇਂ—ਸਮੇਂ ਤੇ ਵੱਖ—ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।
ਸ੍ਰੀਮਤੀ ਮੇਘਾ ਧਾਲੀਵਾਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 26836 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 21873 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 203,23,40,625/- ਕੀਮਤ ਦੇ ਅਵਾਰਡ ਪਾਸ ਕੀਤੇ ਗਏ।