
ਮੋਹਾਲੀ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ:
ਅੱਜ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ ਦੀ ਇਕ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸਰਬਸੰਮਤੀ ਨਾਲ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਨ ਮਿਤੀ 28.09.2026 ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ। ਸਮਾਰੋਹ ਵਿਚ ਲੋਕ ਪੱਖੀ ਅਤੇ ਇਨਕਲਾਬੀ ਗੀਤ ਪੇਸ਼ ਕਰਨ ਲਈ ਜਗਸੀਰ ਸਿੰਘ ਜੀਦਾ ਪਹੁੰਚ ਰਹੇ ਹਨ, ਜਦਕਿ ਮੁੱਖ ਮਹਿਮਾਨ ਦੇ ਤੌਰ ਉਤੇ ਮਹਾਨ ਚਿੰਤਕ ਡਾ. ਪਿਆਰਾ ਲਾਲ ਗਰਗ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਦੌਰਾਨ ਜ਼ਿਲ੍ਹਾ ਮੋਹਾਲੀ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਤ ਕੀਤਾ ਜਾਵੇਗਾ।
ਮੀਟਿੰਗ ਵਿਚ ਸੁਸਾਇਟੀ ਦੇ ਮੈਂਬਰਾਨ ਹਰਦੇਵ ਸਿੰਘ ਕਲੇਰ, ਭੁਪਿੰਦਰ ਸਿੰਘ ਨਾਗਪਾਲ, ਬਲਜੀਤ ਸਿੰਘ ਪੀਆਰਟੀਸੀ, ਬਲਜੀਤ ਸਿੰਘ ਢੀਂਡਸਾ, ਬਲਬੀਰ ਸਿੰਘ ਸੈਣੀ, ਗੁਰਦੀਪ ਸਿੰਘ, ਨਛੱਤਰ ਸਿੰਘ ਮਿਸਆਲ, ਸਤਨਾਮ ਸਿੰਘ ਸੱਤਾ, ਗੁਰਮੇਲ ਸਿੰਘ ਗਰਚਾ, ਧਰਮਪਾਲ ਹੁਸ਼ਿਆਰਪੁਰੀ, ਸਰਵਨ ਰਾਮ, ਸੁਰਿੰਦਰ ਸਿੰਘ, ਅਮਰ ਸਿੰਘ ਧਾਰੀਵਾਲ ਅਤੇ ਫਕੀਰ ਚੰਦ ਨੇ ਸ਼ਮੂਲੀਅਤ ਕੀਤੀ।