
ਮੋਹਾਲੀ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ:
ਬਾਲ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਤਹਿਤ ਮੋਹਾਲੀ ਜ਼ਿਲ੍ਹੇ ਵਿੱਚ ਨੋਡਲ ਅਫ਼ਸਰ ਅਤੇ ਸਮਾਜ ਸੇਵਕਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਵੱਲੋਂ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਕਮਿਊਨਿਟੀ ਅਫੇਅਰਜ਼ ਡਵੀਜ਼ਨ ਅਤੇ ਵੂਮੈਨ ਅਫੇਅਰਜ਼, ਪੰਜਾਬ ਨੂੰ ਪੱਤਰ ਭੇਜ ਕੇ ਅੱਪਡੇਟ ਕੀਤੀ ਜਾਣਕਾਰੀ ਦਿੱਤੀ ਗਈ ਹੈ।
ਪੱਤਰ ਅਨੁਸਾਰ ਡੀ.ਐੱਸ.ਪੀ. (ਸੀਏਡਬਲਿਊ ਐਂਡ ਸੀ), ਐਸ.ਏ.ਐਸ. ਨਗਰ ਵਿਖੇ ਤਾਇਨਾਤ ਅਜੀਤ ਪਾਲ ਸਿੰਘ ਪੀਪੀਐਸ ਨੂੰ ਜ਼ਿਲ੍ਹੇ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਮਾਜ ਸੇਵੀ ਹਰਿੰਦਰ ਪਾਲ ਸਿੰਘ ਹੈਰੀ, ਲਾਇਨਜ਼ ਕਲੱਬ ਮੋਹਾਲੀ ਅਤੇ ਆਰ.ਪੀ. ਸਿੰਘ ਵਿੱਗ, ਚੇਅਰਮੈਨ ਸਰਦਾਰ ਦੀਵਾਨ ਸਿੰਘ ਵਿੱਗ ਐਂਡ ਸੰਨਜ ਚੈਰੀਟੇਬਲਟਰੱਸਟ, ਮੋਹਾਲੀ ਨੂੰ ਸਮਾਜ ਸੇਵਕ ਵਜੋਂ ਅਹੁਦੇਦਾਰ ਨਿਯੁਕਤ ਕੀਤਾ ਗਿਆ ਹੈ।
ਇਨ੍ਹਾਂ ਨਿਯੁਕਤੀਆਂ ਨਾਲ ਜ਼ਿਲ੍ਹੇ ਵਿੱਚ ਬੱਚਿਆਂ ਦੀ ਦੇਖਭਾਲ, ਸੁਰੱਖਿਆ ਅਤੇ ਬਾਲ ਨਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਸਹਿਯੋਗ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ। ਜ਼ਿਲ੍ਹਾ ਵਾਸੀਆਂ ਵੱਲੋਂ ਇਸ ਉਪਰਾਲੇ ਲਈ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ।