Breaking News
Smart Media Dashmesh Mohali Walk Smart Media Insurance Point Hardev Singh Ubha

ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ASI ਦਾ ਕਤਲ, ਪਰਿਵਾਰ ਨੂੰ 2 ਕਰੋੜ ਦੀ ਮੱਦਦ

ਅੰਮ੍ਰਿਤਸਰ/ਚੰਡੀਗੜ੍ਹ, 18 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਅੰਮ੍ਰਿਤਸਰ ਦੇ ਦਾਣਾ ਮੰਡੀ ਭਗਤਾਂ ਵਾਲਾ (ਥਾਣਾ ਗੇਟ ਹਕੀਮਾ) ਵਿਖੇ ਦੇਰ ਰਾਤ ਗਸ਼ਤ ਕਰ ਰਹੇ ਪੰਜਾਬ ਪੁਲਿਸ ਦੇ ਸਹਾਇਕ ਥਾਣੇਦਾਰ (ASI) ਹਰਜੀਤ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ASI ਹਰਜੀਤ ਸਿੰਘ ਰਾਤ ਸਮੇਂ ਆਪਣੀ ਡਿਊਟੀ ਨਿਭਾਉਂਦੇ ਹੋਏ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ, ਜਦੋਂ ਅਚਾਨਕ ਹਮਲਾਵਰਾਂ ਨੇ ਉਨ੍ਹਾਂ ’ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਕਾਰਨ ਹਰਜੀਤ ਸਿੰਘ ਨੇ ਦਮ ਤੋੜ ਦਿੱਤਾ, ਜਦਕਿ ਦੋਸ਼ੀ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਖ਼ਬਰ ਮਿਲਦਿਆਂ ਹੀ ਉੱਚ ਪੁਲਿਸ ਅਧਿਕਾਰੀ ਅਤੇ ਫੋਰੈਂਸਿਕ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਸਬੂਤ ਜੁਟਾਏ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੁਖਦਾਈ ਘਟਨਾ ’ਤੇ ਅਫ਼ਸੋਸ ਜ਼ਾਹਰ ਕਰਦਿਆਂ ਸ਼ਹੀਦ ਜਵਾਨ ਦੀ ਸ਼ਹਾਦਤ ਨੂੰ ਸਲਾਮ ਕੀਤਾ। ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਕਵਰ ਦਿੱਤਾ ਜਾਵੇਗਾ। ਪਰਿਵਾਰ ਨੂੰ ਕੁੱਲ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ।

Leave a Reply

Your email address will not be published. Required fields are marked *