Breaking News
Smart Media Dashmesh Mohali Walk Smart Media Insurance Point Hardev Singh Ubha

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੋਵੇਗਾ ਨਿਪਟਾਰਾ: ਡਾ. ਅੰਕਿਤਾ ਕਾਂਸਲ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਮੀਟਿੰਗ ’ਚ ਲੰਬਿਤ ਮਾਮਲਿਆਂ ਦੀ ਵਿਭਾਗਵਾਰ ਸਮੀਖਿਆ

ਐਸ.ਏ.ਐਸ. ਨਗਰ, 21 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਮੀਟਿੰਗ ਦੀ ਅਗਵਾਈ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕੀਤੀ, ਜਦਕਿ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗਵਾਰ ਸਮੀਖਿਆ ਕੀਤੀ ਗਈ। ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲੈ ਕੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।

ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦਾ ਅਹਿਮ ਹਿੱਸਾ ਹੈ ਅਤੇ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਜਾਇਜ਼ ਮੰਗਾਂ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।

ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀਆਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਕਿਸੇ ਵੀ ਮਾਮਲੇ ਨੂੰ ਬੇਲੋੜੀ ਦੇਰੀ ਨਾਲ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ।

ਮੀਟਿੰਗ ਵਿੱਚ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰੀ ਨੁਮਾਇੰਦੇ ਹਾਜ਼ਰ ਸਨ।

Leave a Reply

Your email address will not be published. Required fields are marked *