Breaking News
Smart Media Dashmesh Mohali Walk Smart Media Insurance Point Hardev Singh Ubha

ਏਸ਼ੀਆਈ ਖੇਡਾਂ 2026: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਪਹਿਲਾ ਸੋਨ ਤਗ਼ਮਾ

ਨਵੀਂ ਦਿੱਲੀ, 22 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਲਈ ਪਹਿਲਾ ਸੋਨ ਤਗ਼ਮਾ ਜਿੱਤ ਲਿਆ ਹੈ। ਨਿਸ਼ਿਨ ਦੇ ਕੋਰੋਗੀ ਸਪੋਰਟਸ ਪਾਰਕ ਵਿਖੇ ਖੇਡੇ ਗਏ ਫ਼ਾਈਨਲ ਮੁਕਾਬਲੇ ਵਿੱਚ ਭਾਰਤ ਨੇ ਸ਼੍ਰੀਲੰਕਾ ਨੂੰ 147 ਦੌੜਾਂ ਦੇ ਵੱਡੇ ਫ਼ਰਕ ਨਾਲ ਕਰਾਰੀ ਹਾਰ ਦਿੱਤੀ।

ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ‘ਤੇ 216 ਦੌੜਾਂ ਦਾ ਵਿਸ਼ਾਲ ਸਕੋਰ ਬਣਾਇਆ। ਸਮ੍ਰਿਤੀ ਮੰਧਾਨਾ ਨੇ 45 ਗੇਂਦਾਂ ਵਿੱਚ 79 ਦੌੜਾਂ ਅਤੇ ਸ਼ੈਫਾਲੀ ਵਰਮਾ ਨੇ 29 ਗੇਂਦਾਂ ਵਿੱਚ 48 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਤੋਂ ਇਲਾਵਾ ਰਿਚਾ ਘੋਸ਼ ਨੇ ਅਜੇਤੂ ਰਹਿੰਦਿਆਂ ਮਹਿਜ਼ 22 ਗੇਂਦਾਂ ਵਿੱਚ ਤੂਫ਼ਾਨੀ 49 ਦੌੜਾਂ ਬਣਾਈਆਂ।

ਭਾਰਤੀ ਟੀਮ ਵੱਲੋਂ ਮਿੱਥੇ ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀ ਪੂਰੀ ਟੀਮ ਭਾਰਤੀ ਗੇਂਦਬਾਜ਼ਾਂ ਦੇ ਅੱਗੇ ਬੇਵੱਸ ਨਜ਼ਰ ਆਈ ਅਤੇ ਮਹਿਜ਼ 69 ਦੌੜਾਂ ‘ਤੇ ਹੀ ਸਿਮਟ ਗਈ। ਭਾਰਤ ਵੱਲੋਂ ਦੀਪਤੀ ਸ਼ਰਮਾ ਨੇ ਸਭ ਤੋਂ ਵੱਧ 3 ਵਿਕਟਾਂ ਹਾਸਲ ਕੀਤੀਆਂ, ਜਦਕਿ ਸ਼ੈਫਾਲੀ ਵਰਮਾ, ਸ਼੍ਰੇਅੰਕਾ ਪਾਟਿਲ ਅਤੇ ਸ਼੍ਰੀ ਚਰਨੀ ਨੇ 2-2 ਖਿਡਾਰਨਾਂ ਨੂੰ ਆਊਟ ਕੀਤਾ। ਇਸ ਸ਼ਾਨਦਾਰ ਜਿੱਤ ਨਾਲ ਭਾਰਤੀ ਮਹਿਲਾ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਆਪਣਾ ਦਬਦਬਾ ਪੂਰੀ ਤਰ੍ਹਾਂ ਕਾਇਮ ਰੱਖਿਆ ਹੈ।

Leave a Reply

Your email address will not be published. Required fields are marked *