Breaking News
Smart Media Dashmesh Insurance Point

ਵਿਰੋਧੀ, ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੇ: ਕੁਲਵੰਤ ਸਿੰਘ

ਮੋਹਾਲੀ, 29 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਦੇ ਬਿਲੌਂਗੀ ਅਤੇ ਦਾਊ ਪਿੰਡ ਵਿੱਚ ਲਗਾਏ ਗਏ ਕੈਂਪਾਂ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਲਕੇ ਦੇ ਹਰ ਯੋਗ ਪਰਿਵਾਰ ਤੱਕ ਯੋਜਨਾ ਦਾ ਲਾਭ ਪਹੁੰਚਾਉਣਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨੇ ਕਿਹਾ ਕਿ ਯੋਜਨਾ ਸ਼ੁਰੂ ਹੋਣ ਤੋਂ ਬਾਅਦ ਲੋਕਾਂ ਨੂੰ ਇਸ ਤਹਿਤ ਇਲਾਜ ਦੀ ਸਹੂਲਤ ਮਿਲ ਰਹੀ ਹੈ ਅਤੇ ਹੁਣ ਰਜਿਸਟ੍ਰੇਸ਼ਨ ਕਰਕੇ ਕਾਰਡ ਬਣਾਉਣ ਦਾ ਕੰਮ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਵੀ ਲੋਕਾਂ ਨੂੰ ਕਾਰਡ ਮੁਹੱਈਆ ਕਰਵਾ ਰਹੀਆਂ ਹਨ। ਉਨ੍ਹਾਂ ਮੁਤਾਬਕ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਵਿੱਚ ਇੱਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਮਿਲਦੀ ਹੈ।

ਵਿਰੋਧੀ ਪਾਰਟੀਆਂ ਵੱਲੋਂ ਯੋਜਨਾ ’ਤੇ ਕੀਤੀ ਜਾ ਰਹੀ ਆਲੋਚਨਾ ਦਾ ਜ਼ਿਕਰ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਵਿਰੋਧੀ ਆਗੂ ਲੋਕਾਂ ਨੂੰ ਗੁਮਰਾਹ ਕਰਨ ਦੀ ਬਜਾਏ ਠੋਸ ਏਜੰਡਾ ਲੈ ਕੇ ਲੋਕਾਂ ਵਿੱਚ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਸਹੂਲਤਾਂ ਦੇ ਨਾਲ-ਨਾਲ ਸੀਨੀਅਰ ਸਿਟੀਜ਼ਨਾਂ ਲਈ ਤੀਰਥ ਯਾਤਰਾ, ਜਿਮ, ਯੋਗਾ ਕਲਾਸਾਂ ਅਤੇ ਖੇਡ ਸਟੇਡੀਅਮਾਂ ਵਰਗੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਵਿਧਾਇਕ ਨੇ ਕਿਹਾ ਕਿ ਕੈਂਪਾਂ ਵਿੱਚ ਮੌਕੇ ’ਤੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਉਨ੍ਹਾਂ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਸੌਖੀ ਅਤੇ ਪਾਰਦਰਸ਼ੀ ਰੱਖਣ ਦੀ ਹਦਾਇਤ ਕੀਤੀ।

ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਰ.ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਕੁਲਦੀਪ ਸਿੰਘ ਸਾਮਣਾ, ਜਸਪਾਲ ਸਿੰਘ ਮਟੋਰ, ਅਮਰਜੀਤ ਸਿੰਘ ਸਿੱਧੂ, ਗੁਰਨਾਮ ਸਿੰਘ ਸਰਪੰਚ ਦਾਊ ਸਮੇਤ ਕਈ ਆਗੂ ਤੇ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *