Breaking News
Smart Media Dashmesh Insurance Point

ਸੇਵਾ ਸੰਕਲਪ ਯਾਤਰਾ ਦੌਰਾਨ ਭਾਜਪਾ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਵੇਵ ਐਸਟੇਟ ਗੇਟ ਨੰਬਰ-5 ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਮੋਹਾਲੀ, 7 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:

ਵਾਰਡ ਨੰਬਰ 41, ਸੈਕਟਰ-86, ਮੋਹਾਲੀ ਵਿੱਚ ਸੇਵਾ ਸੰਕਲਪ ਯਾਤਰਾ ਦੇ ਪ੍ਰੋਗਰਾਮ ਦੌਰਾਨ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦਾ ਕੌਂਸਲਰ ਗੁਰਪ੍ਰੀਤ ਕੌਰ ਉੱਭਾ, ਉਨ੍ਹਾਂ ਦੇ ਪਤੀ ਅਤੇ ਸੀਨੀਅਰ ਭਾਜਪਾ ਆਗੂ ਸਰਦਾਰ ਹਰਦੇਵ ਸਿੰਘ ਉੱਭਾ ਸਮੇਤ ਵਾਰਡ ਨੰਬਰ 41 ਦੀ ਸਮੁੱਚੀ ਟੀਮ ਵੱਲੋਂ ਸਵਾਗਤ ਕੀਤਾ ਗਿਆ।

ਇਸ ਮੌਕੇ ਵੇਵ ਐਸਟੇਟ ਗੇਟ ਨੰਬਰ-5 ’ਤੇ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਨਾਅਰੇਬਾਜ਼ੀ ਕੀਤੀ।

ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਵਾਰਡ ਨੰਬਰ 41 ਸਮੇਤ ਪੂਰੇ ਮੋਹਾਲੀ ਦੇ ਲੋਕ ਪੀਣ ਵਾਲੇ ਪਾਣੀ, ਸੀਵਰੇਜ, ਸਫ਼ਾਈ, ਸਟ੍ਰੀਟ ਲਾਈਟਾਂ, ਪਾਰਕਾਂ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਭਾਜਪਾ ਲਗਾਤਾਰ ਸਰਕਾਰ ਅਤੇ ਪ੍ਰਸ਼ਾਸਨ ਦੇ ਸਾਹਮਣੇ ਆਵਾਜ਼ ਉਠਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਵਾਰਡ ਦੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਤਰਜੀਹ ਹੈ। ਇਸ ਮੌਕੇ ਮਨੋਜ ਸ਼ਰਮਾ, ਗੁਲਸ਼ਨ ਸੂਦ, ਜੇ.ਐਸ. ਰਾਣਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਵਰਕਰ ਅਤੇ ਸਥਾਨਕ ਵਸਨੀਕ ਹਾਜ਼ਰ ਸਨ।

Leave a Reply

Your email address will not be published. Required fields are marked *