Breaking News
Smart Media Dashmesh Insurance Point

ਦਿੱਗਜ਼ ਅਦਾਕਾਰ ਨਾਨਾ ਪਾਟੇਕਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਗੋਆ, 8 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਵੀਰਵਾਰ ਤੜਕੇ ਗੋਆ ਸਥਿਤ ਆਪਣੇ ਘਰ ਵਿੱਚ ਦਿਹਾਂਤ ਹੋ ਗਿਆ। ਉਹ 75 ਸਾਲ ਦੇ ਸਨ। ਪਰਿਵਾਰਕ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਲਗਾਤਾਰ 45 ਮਿੰਟ ਤੱਕ ਸੀਪੀਆਰ ਦੇਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੂੰ ਬਚਾਇਆ ਨਾ ਜਾ ਸਕਿਆ।

ਨਾਨਾ ਪਾਟੇਕਰ ਦੇ ਦਿਹਾਂਤ ਨਾਲ ਬਾਲੀਵੁੱਡ ਫ਼ਿਲਮ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਸਮੇਤ ਕਈ ਉਚ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ‘ਕ੍ਰਾਂਤੀਵੀਰ’ ਤੋਂ ‘ਨਟਸਮਰਾਟ’ ਤੱਕ ਉਨ੍ਹਾਂ ਦੀ ਅਦਾਕਾਰੀ ਨੇ ਸਿਨੇਮਾ ਵਿੱਚ ਅਮਿੱਟ ਛਾਪ ਛੱਡੀ।

ਉਹ ਨਾਮ ਫਾਊਂਡੇਸ਼ਨ ਰਾਹੀਂ ਕਿਸਾਨਾਂ ਅਤੇ ਸੋਕੇ ਨਾਲ ਪ੍ਰਭਾਵਿਤ ਭਾਈਚਾਰਿਆਂ ਲਈ ਕੀਤੇ ਸਮਾਜਿਕ ਕੰਮਾਂ ਲਈ ਵੀ ਜਾਣੇ ਜਾਂਦੇ ਸਨ।

Leave a Reply

Your email address will not be published. Required fields are marked *