Breaking News
Dashmesh GS Electricals Verka Smart Media Insurance Point Tav Prasad

ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਰੋਡ ਸ਼ੋਅ ਦੌਰਾਨ ਲੋਕਾਂ ਦੇ ਮਿਲੇ ਸਮਰਥਨ ਨੇ ਉਹਨਾਂ ਦੀ ਜਿੱਤ ਯਕੀਨੀ ਬਣਾਈ : ਹਰਦੇਵ ਉੱਭਾ

ਸ਼ੁਭਾਸ ਸ਼ਰਮਾ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ

ਮੋਹਾਲੀ,14 ਮਈ, ਪੰਜਾਬੀ ਦੁਨੀਆ ਬਿਊਰੋ :

ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਰੋਪੜ ਵਿਖੇ ਰੋਡ ਸ਼ੋਅ ਦੌਰਾਨ ਮਿਲੇ ਜਨ ਸਮਰਥਨ ਨੇ ਉਹਨਾਂ ਦੀ ਜਿੱਤ ਯਕੀਨੀ ਬਣਾ ਦਿੱਤੀ ਹੈ ,ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਰੋਪੜ ਵਿਖੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋ ਭਾਜਪਾ ਉਮੀਦਵਾਰ ਡਾਕਟਰ ਸ਼ੁਭਾਸ ਸ਼ਰਮਾ ਦੇ ਰੋੜ ਸੋਅ ਤੋਂ ਬਾਅਦ ਮੋਹਾਲੀ ਵਿਖੇ ਕੀਤਾ।

ਉੱਭਾ ਨੇ ਕਿਹਾ ਕਿ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਹਲਕੇ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ ਤੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕਾ ਨੂੰ ਪੰਜਾਬ ਦਾ ਖੁਸ਼ਹਾਲ ਹਲਕਾਂ ਬਣਾਉਣਗੇ। ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਲੋਕ ਸਭਾ ਵਿੱਚ ਪੇਸ਼ ਕਰਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧਿਆਨ ਵਿੱਚ ਲਿਆ ਹੱਲ ਕਰਵਾਉਣਗੇ ਤੇ ਵੱਡੀ ਗਿਣਤੀ ਵਿੱਚ ਵਿਕਾਸ ਦੇ ਕੰਮ ਕਰਵਾਉਣਗੇ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕਾ ਤੋਂ ਭਾਜਪਾ ਦੇ ਉਮੀਦਵਾਰ ਡਾਕਟਰ ਸ਼ੁਭਾਸ ਸ਼ਰਮਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਣ।

ਇਸ ਮੌਕੇ ਹਰਦੇਵ ਸਿੰਘ ਉੱਭਾ ਦੇ ਨਾਲ ਭਾਜਪਾ ਦੇ ਮੋਹਾਲੀ ਦੇ ਸਾਬਕਾ ਜਿਲਾ ਪ੍ਰਧਾਨ ਸ਼ੁਸੀਲ ਰਾਣਾ, ਰਕੇਸ਼ ਜੈਨ, ਭਾਜਪਾ ਵਪਾਰ ਸੈੱਲ ਦੇ ਪ੍ਰਧਾਨ ਸੁੰਦਰ ਲਾਲ, ਮਨੋਜ ਸ਼ਰਮਾ ਮੰਡਲ ਇੰਚਾਰਜ ਬੀਜੇਪੀ, ਗੁਲਸ਼ਨ ਸੂਦ ਮੰਡਲ ਜਨਰਲ ਸਕੱਤਰ, ਸੱਤ ਨਰਾਇਣ ਸ਼ਰਮਾ, ਹਰਵਿੰਦਰ ਸਿੰਘ, ਅਰਵਿੰਦ ਅਗਰਵਾਲ, ਪਵਨ ਸੱਚਦੇਵਾ, ਅਨਿਲ ਗੁਪਤਾ, ਜੋਗਿੰਦਰ ਭਾਟੀਆ, ਸਰੂਪ ਸਿੰਘ ਤੇ ਵਿਨੋਦ ਸ਼ਰਮਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *